September 28, 2026
ਰਿਸ਼ਵਤ ਲੈਂਦਿਆਂ Sho ਕਾਬੂ, ਗ੍ਰਿਫ਼ਤਾਰੀ ਮਗਰੋਂ ਬੇਖੌਫ਼ ਅੰਦਾਜ਼ ’ਚ ਬੋਲੀ- ‘ਆਲ ਇਜ਼ ਵੈੱਲ’
Prabhsimran Singh / Moga
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਕੋਟ ਈਸੇ ਖਾਂ ਦੀ SHO ਇੰਸਪੈਕਟਰ ਸੁਨੀਤਾ ਬਾਵਾ ਅਤੇ ਉਸ ਦੇ ਗੰਨਮੈਨ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ ਕਥਿਤ ਤੌਰ ’ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮੁਤਾਬਕ ਇਹ ਕਾਰਵਾਈ ਨੂਰਪੁਰ ਹਕੀਮਾਂ ਦੇ ਵਸਨੀਕ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ਵਿਜੀਲੈਂਸ ਅਨੁਸਾਰ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਇੱਕ ਦਰਜ ਮਾਮਲੇ ਵਿੱਚ ਫਸਾਉਣ ਦੀ ਧਮਕੀ ਦੇ ਕੇ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਗੰਨਮੈਨ ਵੱਲੋਂ ਪਹਿਲਾਂ 20 ਹਜ਼ਾਰ ਰੁਪਏ ਲਏ ਗਏ ਸਨ ਅਤੇ ਅੱਗੇ ਹੋਰ ਰਕਮ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਟੀਮ ਨੇ ਟਰੈਪ ਲਗਾਇਆ। ਟੀਮ ਨੇ ਸ਼ਨਿੱਚਰਵਾਰ ਦੇਰ ਰਾਤ ਜ਼ੀਰਾ ਰੋਡ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਰਵਾਈ ਕੀਤੀ। ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ। ਇਸ ਦੌਰਾਨ ਗ੍ਰਿਫ਼ਤਾਰੀ ਤੋਂ ਬਾਅਦ ਸੁਨੀਤਾ ਬਾਵਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਹ “ਆਲ ਇਜ਼ ਵੈੱਲ” ਅਤੇ “ਬੋਲਡ ਰਹਿਣਾ ਚਾਹੀਦਾ, ਘਾਟੇ ਵਾਧੇ ਚਲਦੇ ਰਹਿੰਦੇ ਆ” ਵਰਗੀਆਂ ਗੱਲਾਂ ਕਹਿੰਦੀ ਨਜ਼ਰ ਆ ਰਹੀ ਹੈ। ਵੀਡੀਓ ਸੋਸ਼ਲ ਮੀਡੀਆ ’ਤੇ ਚਰਚਾ ਵਿੱਚ ਹੈ।
Punjab News Moga News Kot Ise Khan Sunita Bawa Vigilance Bureau Punjab Vigilance Bribery Case Sho Arrested Guravtar Singh Corruption Case Police News Punjab Police Vigilance Action Moga Police Bribe Case