ਸੈਕਟਰ 39 ’ਚ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ, ਪੁਲੀਸ ਨੇ ਰੋਕਿਆ    Sir ਖ਼ਿਲਾਫ਼ ਕਾਂਗਰਸ ਦਾ ਦੇਸ਼ਵਿਆਪੀ ਪ੍ਰਦਰਸ਼ਨ, Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ    ਦਿੱਲੀ-ncr ’ਚ ਮਹਿਲਾਵਾਂ ਖ਼ਿਲਾਫ਼ ਅਪਰਾਧਾਂ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਜਵਾਬਦੇਹੀ ਤੈਅ ਕਰਨੀ ਜ਼ਰੂਰੀ’    ਆਪ’ ਨੂੰ 2025-26 ’ਚ ਮਿਲਿਆ 12.09 ਕਰੋੜ ਦਾ ਚੰਦਾ, ਪੰਜਾਬ ਤੋਂ 5.08 ਕਰੋੜ; ਰਾਜਿੰਦਰ ਗੁਪਤਾ ਰਹੇ ਸਭ ਤੋਂ ਵੱਡੇ ਦਾਨੀ    12 ਕਿਲੋ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ, ਬਿਨਾਂ ਨੰਬਰੀ ਸਵਿਫ਼ਟ ਕਾਰ ਤੋਂ ਹੋਈ ਬਰਾਮਦਗੀ    ਪੰਥਕ ਅਸੈਂਬਲੀ ਦਾ Sgpc ਮੈਂਬਰਾਂ ਨੂੰ ਖੁੱਲ੍ਹਾ ਪੱਤਰ, ਬਹਿਰੀਨ ਤੋਂ ਆਈ ਬੀਬੀ ਮਾਮਲੇ ’ਚ 12 ਸਵਾਲਾਂ ਦੇ ਜਵਾਬ ਮੰਗੇ    ਗੋਲਡੀ ਬਰਾੜ Fbi ਦੀ ਟੌਪ-10 ਮੋਸਟ ਵਾਂਟੇਡ ਸੂਚੀ ’ਚ ਸ਼ਾਮਲ, 10 ਲੱਖ ਡਾਲਰ ਦਾ ਇਨਾਮ    ਲੁਧਿਆਣਾ ’ਚ 4 ਮਹੀਨਿਆਂ ਦਾ ਮਾਸੂਮ ਅਗਵਾ, 5 ਘੰਟਿਆਂ ’ਚ ਬਰਾਮਦ; ਸਕੀ ਚਾਚੀ ਹੀ ਨਿਕਲੀ ਮੁੱਖ ਮੁਲਜ਼ਮ    ਹਾਈ ਕੋਰਟ ਦਾ ਅਹਿਮ ਫ਼ੈਸਲਾ: ਲੰਬੀ ਸੇਵਾ ਦੇ ਆਧਾਰ ’ਤੇ ਹੀ ਮੁਲਾਜ਼ਮ ਨਹੀਂ ਹੋਵੇਗਾ ਪੱਕਾ    Lpu ਹੰਗਾਮੇ ’ਤੇ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਦੋਸ਼, ‘ਗਾਇਤਰੀ ਬਿਸ਼ਨੋਈ ਵਿਵਾਦ ਤੋਂ ਧਿਆਨ ਭਟਕਾਉਣ ਲਈ ਭੇਜੇ 400-500 ਲੋਕ’   
12 ਕਿਲੋ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ, ਬਿਨਾਂ ਨੰਬਰੀ ਸਵਿਫ਼ਟ ਕਾਰ ਤੋਂ ਹੋਈ ਬਰਾਮਦਗੀ
September 29, 2026
Moga-News-Punjab-News-Drug-Smugg

12 ਕਿਲੋ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ, ਬਿਨਾਂ ਨੰਬਰੀ ਸਵਿਫ਼ਟ ਕਾਰ ਤੋਂ ਹੋਈ ਬਰਾਮਦਗੀ

Prabhsimran Singh / Moga

ਜ਼ਿਲ੍ਹਾ ਪੁਲੀਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 12 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਕਪਤਾਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਡੀ.ਐੱਸ.ਪੀ. (ਡੀ) ਜਤਿੰਦਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਦੇ ਮੁਖੀ ਇੰਸਪੈਕਟਰ ਦਲਜੀਤ ਸਿੰਘ ਬਰਾੜ ਨੇ ਥਾਣਾ ਅਜੀਤਵਾਲ ਦੇ ਖੇਤਰ ਵਿੱਚ ਸਪੈਸ਼ਲ ਨਾਕਾਬੰਦੀ ਦੌਰਾਨ ਇੱਕ ਬਿਨਾਂ ਨੰਬਰੀ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਹੋਈ। ਪੁਲੀਸ ਮੁਤਾਬਕ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ ਅਤੇ ਸਲਾਵਰ ਸਿੰਘ, ਦੋਵੇਂ ਜ਼ਿਲ੍ਹਾ ਫ਼ਾਜ਼ਿਲਕਾ, ਅਤੇ ਮਨਪ੍ਰੀਤ ਸਿੰਘ ਵਾਸੀ ਬੱਧਨੀ ਕਲਾਂ ਵਜੋਂ ਹੋਈ ਹੈ। ਪੁਲੀਸ ਅਨੁਸਾਰ ਪਹਿਲੇ ਦੋ ਮੁਲਜ਼ਮ ਸਰਹੱਦ ਪਾਰੋਂ ਹੈਰੋਇਨ ਲਿਆ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦੇ ਸਨ, ਜਦਕਿ ਮਨਪ੍ਰੀਤ ਸਿੰਘ ਉਨ੍ਹਾਂ ਤੋਂ ਨਸ਼ਾ ਲੈ ਕੇ ਅੱਗੇ ਪਹੁੰਚਾਉਂਦਾ ਸੀ। ਮੁਲਜ਼ਮਾਂ ਵਿਰੁੱਧ ਥਾਣਾ ਅਜੀਤਵਾਲ ਵਿੱਚ ਮਾਮਲਾ ਦਰਜ ਕਰਕੇ ਦੋ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਸਬੰਧੀ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।

Moga News Punjab News Drug Smugglers Heroin Seized 12 Kg Heroin Moga Police Cia Staff Aitwal Police Fazilka News Badhni Kalan Drug Smuggling Punjab Police Crime News Latest Punjab News


Recommended Posts