September 29, 2026
ਲਹਿਰਾਗਾਗਾ ’ਚ ਦਰਦਨਾਕ ਹਾਦਸਾ: ਸੈਰ ਕਰ ਰਹੇ 5 ਬੱਚਿਆਂ ਨੂੰ ਆਲਟੋ ਕਾਰ ਨੇ ਮਾਰੀ ਟੱਕਰ, ਇੱਕ ਦੀ ਮੌ/ਤ; ਲੜਕੀ ਗੰਭੀਰ ਜ਼ਖ਼ਮੀ
Prabhsimran Singh / Sangrur
ਲਹਿਰਾਗਾਗਾ ਦੇ ਪਿੰਡ ਬਖੋਰਾ ਖ਼ੁਰਦ ਵਿੱਚ ਬੀਤੀ ਸ਼ਾਮ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਬੱਚੇ ਦੀ ਮੌ/ਤ ਹੋ ਗਈ, ਜਦਕਿ ਇੱਕ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਜਾਣਕਾਰੀ ਮੁਤਾਬਕ ਪੰਜ ਬੱਚੇ ਪਿੰਡ ਵਿੱਚ ਸੈਰ ਕਰ ਰਹੇ ਸਨ। ਇਸ ਦੌਰਾਨ ਬਖੋਰਾ ਕਲਾਂ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਆਲਟੋ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਲਹਿਰਾਗਾਗਾ ਦੇ ਹਸਪਤਾਲ ਲਿਆਂਦਾ ਗਿਆ। ਡਾਕਟਰ ਤੁਲੇਸ਼ ਬਾਂਸਲ ਨੇ ਦੱਸਿਆ ਕਿ ਹਾਦਸੇ ਵਿੱਚ ਇੱਕ ਲੜਕੇ ਦੀ ਮੌ/ਤ ਹੋ ਚੁੱਕੀ ਸੀ, ਜਦਕਿ ਗੰਭੀਰ ਜ਼ਖ਼ਮੀ ਲੜਕੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅਗਲੇ ਇਲਾਜ ਲਈ ਸੰਗਰੂਰ ਰੈਫ਼ਰ ਕੀਤਾ ਗਿਆ। ਮ੍ਰਿਤਕ ਬੱਚੇ ਦੀ ਦੇਹ ਨੂੰ ਪੋਸਟਮਾਰਟਮ ਲਈ ਮੂਨਕ ਭੇਜਿਆ ਗਿਆ ਹੈ। ਚੋਟੀਆਂ ਚੌਂਕੀ ਇੰਚਾਰਜ ਰਣਜੀਤ ਸਿੰਘ ਮੁਤਾਬਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਪਾਰਟੀ ਮੌਕੇ ’ਤੇ ਪਹੁੰਚ ਗਈ ਸੀ। ਪੁਲੀਸ ਨੇ ਹਾਦਸਾਗ੍ਰਸਤ ਆਲਟੋ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਵੱਲੋਂ ਫ਼ਰਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਬਾਕੀ ਤਿੰਨ ਬੱਚਿਆਂ ਦੇ ਹਾਦਸੇ ਵਿੱਚ ਬਚ ਜਾਣ ਦੀ ਜਾਣਕਾਰੀ ਹੈ।
Lehragaga News Bakhora Khurd Sangrur News Punjab News Road Accident Accident News Alto Car Accident Child Death Road Accident Punjab Lehragaga Accident Bakhora Khurd Accident Punjab Police Sangrur Police Breaking News Latest Punjab News