September 30, 2026
6,000 ਕਰੋੜ ਦੇ ਡਰੱਗ ਮਾਮਲੇ ’ਚ ਮਜੀਠੀਆ ਤੇ ਜਗਦੀਸ਼ ਭੋਲਾ 5 ਅਕਤੂਬਰ ਨੂੰ ਹੋਣਗੇ ਆਹਮੋ-ਸਾਹਮਣੇ
Prabhsimran Singh / Punjab
6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸੇ ਦਿਨ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਜਾਣਕਾਰੀ ਮੁਤਾਬਕ SIT ਵੱਲੋਂ ਪਹਿਲੀ ਵਾਰ ਮਜੀਠੀਆ ਅਤੇ ਭੋਲਾ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਮਜੀਠੀਆ ਦਾ ਨਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਦੌਰਾਨ ਸਾਹਮਣੇ ਆਇਆ ਸੀ। ED ਦੀ ਜਾਂਚ ਵਿੱਚ ਇਸ ਡਰੱਗ ਅਤੇ ਮਨੀ ਲਾਂਡਰਿੰਗ ਨੈੱਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਗਿਆ ਸੀ। ਪੰਜਾਬ ਪੁਲੀਸ ਨੇ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੀ ਸਿਫ਼ਾਰਸ਼ ’ਤੇ ਦਸੰਬਰ 2021 ਵਿੱਚ ਮਜੀਠੀਆ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।
Bikram Singh Majithia Jagdish Bhola Punjab Drugs Case 6000 Crore Drug Case Sit Punjab Punjab Police Ndps Act Enforcement Directorate Drug Racket Punjab News