ਚੋਣ ਕਮਿਸ਼ਨ ਨੇ Form 6 ਨਾਲ ਜੁੜਿਆ ਵਾਧੂ Sir ਘੋਸ਼ਣਾ ਪੱਤਰ ਹਟਾਇਆ, ਇਨ੍ਹਾਂ ਸੂਬਿਆਂ ’ਚ ਹੁਣ ਨਹੀਂ ਲੋੜ    ਪੰਜਾਬ ਕਾਂਗਰਸ ’ਚ ਬਦਲਾਅ ਦੀ ਚਰਚਾ ਵਿਚਕਾਰ ਬਾਜਵਾ ਦਾ ਵੱਡਾ ਬਿਆਨ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਇਨ੍ਹਾਂ ਤਿੰਨ ਨਾਵਾਂ ਦੀ ਚਰਚਾ    Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ    ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’, 42 ਖੋਜ ਸਹਾਇਕਾਂ ਦੀ ਭਰਤੀ ਨਾਲ ਜੁੜਿਆ ਮਾਮਲਾ    ਰਿਸ਼ਵਤ ਮਾਮਲੇ ’ਚ ਘਿਰੀ ਮਹਿਲਾ ਇੰਸਪੈਕਟਰ ਦੀ ਦੂਜੀ ਪੇਸ਼ੀ, ਮੀਡੀਆ ਤੋਂ ਬਚਾਉਂਦੇ ਨਜ਼ਰ ਆਏ ਵਿਜੀਲੈਂਸ ਅਧਿਕਾਰੀ    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ‘ਆਪ’ ਨੇ ਨਸ਼ਿਆਂ ਦੇ ਮੁੱਦੇ ’ਤੇ ਪੁੱਛੇ ਸਵਾਲ    31 ਮਹੀਨਿਆਂ ’ਚ Ssf ਕੋਲ ਪਹੁੰਚੇ ਸੜਕ ਹਾਦਸਿਆਂ ਦੇ 58,619 ਕੇਸ, ਹਰ ਮਹੀਨੇ ਔਸਤ 1,891 ਘਟਨਾਵਾਂ    ਇੰਡੀਆ’ ਗਠਜੋੜ ਦੀ ਬੈਠਕ ਤੋਂ ਪਹਿਲਾਂ ਦਿੱਲੀ ’ਚ ਵਿਵਾਦਤ ਹੋਰਡਿੰਗਜ਼, ਵਿਰੋਧੀ ਆਗੂਆਂ ’ਤੇ ਤਨਜ਼    Ed ਦੀ ਜਵੈਲਰਜ਼ ’ਤੇ ਛਾਪੇਮਾਰੀ, ₹645 ਕਰੋੜ ਦੀ ਕਥਿਤ ਹੇਰਾਫੇਰੀ ਮਾਮਲੇ ’ਚ 14 ਥਾਵਾਂ ’ਤੇ ਕਾਰਵਾਈ   
Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ
September 30, 2026
Lpu-News-Lpu-Violence-Punjab-New

Lpu ਹਿੰਸਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਥਿਤੀ ਰਿਪੋਰਟ

Prabhsimran Singh / Jalandhar

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ, ਅੱਗਜ਼ਨੀ ਅਤੇ ਭੰਨਤੋੜ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸਥਿਤੀ ਰਿਪੋਰਟ ਤਲਬ ਕੀਤੀ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪੁੱਛਿਆ ਕਿ ਸੋਸ਼ਲ ਮੀਡੀਆ ’ਤੇ ਫੈਲੀ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਅਤੇ ਬਾਅਦ ’ਚ ਉਸ ਦੀ ਮੌਤ ਸਬੰਧੀ ਪੋਸਟ ਵਿੱਚ ਦੱਸਿਆ ਮਾਮਲਾ ਅਸਲ ਵਿੱਚ ਵਾਪਰਿਆ ਸੀ ਜਾਂ ਨਹੀਂ। ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਜਾਂਚ ਜਾਰੀ ਹੈ ਅਤੇ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਅਜਿਹੀ ਘਟਨਾ ਨਹੀਂ ਵਾਪਰੀ। ਅਦਾਲਤ ਨੇ ਕਿਹਾ ਕਿ ਜੇ ਘਟਨਾ ਵਾਪਰੀ ਹੈ ਤਾਂ ਕੀ ਕਾਰਵਾਈ ਕੀਤੀ ਗਈ ਅਤੇ ਜੇ ਨਹੀਂ ਵਾਪਰੀ ਤਾਂ ਗਲਤ ਸੋਸ਼ਲ ਮੀਡੀਆ ਪੋਸਟ ਨੂੰ ਹਟਾਉਣ ਸਮੇਤ ਕੀ ਕਦਮ ਚੁੱਕੇ ਗਏ, ਇਸ ਬਾਰੇ ਰਿਪੋਰਟ ਦਿੱਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ। ਇਹ ਪਟੀਸ਼ਨ LPU ਵਿਦਿਆਰਥੀ ਰਵੀ ਰਾਜ ਨੇ ਦਾਇਰ ਕਰਕੇ ਹਿੰਸਾ ਦੀ CBI ਜਾਂਚ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਪੁਸ਼ਤ ਪੋਸਟ ਅਤੇ ਵਟਸਐਪ ਸੁਨੇਹਿਆਂ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਕੈਂਪਸ ਵਿੱਚ ਭੰਨਤੋੜ, ਅੱਗਜ਼ਨੀ ਤੇ ਲੁੱਟਮਾਰ ਹੋਈ।

Lpu News Lpu Violence Punjab News Punjab Haryana High Court High Court News Phagwara News Lpu Protest Cbi Probe Punjab Police Court Hearing Student Protest Campus Violence Latest Punjab News


Recommended Posts