October 1, 2026
36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ
Prabhsimran Singh / Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 36,87,677 ਔਰਤਾਂ ਨੂੰ ਵਿੱਤੀ ਸਹਾਇਤਾ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 1260 ਕਰੋੜ ਰੁਪਏ ਤੋਂ ਵੱਧ ਦੀ ਰਕਮ ਟਰਾਂਸਫਰ ਕੀਤੀ ਜਾਵੇਗੀ। ਜਨਰਲ ਵਰਗ ਦੀਆਂ ਔਰਤਾਂ ਨੂੰ ਤਿੰਨ ਮਹੀਨਿਆਂ ਲਈ 3000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 4500 ਰੁਪਏ ਮਿਲਣਗੇ। ਇਸ ਭੁਗਤਾਨ ਤੋਂ ਬਾਅਦ ਯੋਜਨਾ ਤਹਿਤ ਹੁਣ ਤੱਕ 73.99 ਲੱਖ ਰਜਿਸਟਰਡ ਔਰਤਾਂ ਦੇ ਖਾਤਿਆਂ ਵਿੱਚ ਕੁੱਲ 2562.33 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹੋਣਗੇ। ਪਹਿਲੀ ਕਿਸ਼ਤ ਪਹਿਲਾਂ ਹੀ ਲਾਭਪਾਤਰੀਆਂ ਨੂੰ ਦਿੱਤੀ ਜਾ ਚੁੱਕੀ ਹੈ। ਸਰਕਾਰ ਮੁਤਾਬਕ ਇਹ ਯੋਜਨਾ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੇਣ ਲਈ ਸ਼ੁਰੂ ਕੀਤੀ ਗਈ ਹੈ। ਤਾਜ਼ਾ ਕਿਸ਼ਤ ਅਜਿਹੇ ਸਮੇਂ ਜਾਰੀ ਹੋ ਰਹੀ ਹੈ ਜਦੋਂ ਪੰਜਾਬ 2027 ਦੀਆਂ ਵਿਧਾਨ ਸਭਾ ਚੋਣਾਂ ਵੱਲ ਵਧ ਰਿਹਾ ਹੈ ਅਤੇ ਸਰਕਾਰ ਆਪਣੀਆਂ ਭਲਾਈ ਯੋਜਨਾਵਾਂ ਨੂੰ ਲਗਾਤਾਰ ਉਜਾਗਰ ਕਰ ਰਹੀ ਹੈ।
Punjab News Bhagwant Mann Punjab Government Mawan Dhiyan Satkar Yojana Women Welfare Scheme Punjab Women Financial Assistance Punjab Politics Government Scheme Latest Punjab News Punjab Updates Welfare Scheme Goindwal Sahib News Update