October 1, 2026
ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ
Prabhsimran Singh / Punjab
ਪੰਜਾਬ ਕਾਂਗਰਸ ਦੀ ਨਵੀਂ ਪ੍ਰਧਾਨਗੀ ਦੇ ਐਲਾਨ ਤੋਂ ਪਹਿਲਾਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਆਪ ਨੂੰ ਪੰਜਾਬ ਕਾਂਗਰਸ ਦਾ ‘ਸਾਬਕਾ ਪ੍ਰਧਾਨ’ ਦੱਸਿਆ ਹੈ। ਉਨ੍ਹਾਂ ਨੇ ਅੱਜ ਆਪਣੇ ਐਕਸ (X) ਖਾਤੇ ’ਤੇ ਇਹ ਜ਼ਿਕਰ ਕੀਤਾ। ਇਸ ਤੋਂ ਬਾਅਦ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਕਾਂਗਰਸ ਹਾਈਕਮਾਂਡ ਨੇ ਰਾਜਾ ਵੜਿੰਗ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਅਤੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਨਵੀਂ ਕਮਾਨ ਨੂੰ ਲੈ ਕੇ ਸਿਆਸੀ ਸਰਗਰਮੀ ਵਧ ਗਈ ਹੈ। ਨਵੇਂ ਪ੍ਰਧਾਨ ਦੀ ਦੌੜ ਵਿੱਚ ਵਿਧਾਇਕ ਪਰਗਟ ਸਿੰਘ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਾਮ ਚਰਚਾ ਵਿੱਚ ਦੱਸੇ ਜਾ ਰਹੇ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਕਾਂਗਰਸ ਹਾਈਕਮਾਂਡ ਦੇ ਅਧਿਕਾਰਤ ਐਲਾਨ ’ਤੇ ਟਿਕੀਆਂ ਹਨ।
Punjab Congress Amarinder Singh Raja Warring Punjab Politics Congress President Punjab Congress President Congress High Command Pargat Singh Sukhjinder Singh Sukhsarkaria Vijay Inder Singla Political News Punjab News Latest News