ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, 2027 ਚੋਣਾਂ ਲਈ ਟੀਮ ਦੀ ਕਪਤਾਨੀ ਕਰਨ ਦਾ ਐਲਾਨ
October 3, 2026
Punjab-Congress-Pargat-Singh-Pun

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, 2027 ਚੋਣਾਂ ਲਈ ਟੀਮ ਦੀ ਕਪਤਾਨੀ ਕਰਨ ਦਾ ਐਲਾਨ

Prabhsimran Singh / Punjab

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦੀ ਟੀਮ ਦੀ ਕਪਤਾਨੀ ਕਰਨਗੇ ਅਤੇ ਸੂਬੇ ਵਿੱਚ ਸਰਕਾਰ ਬਣਾਉਣ ਲਈ ਪਾਰਟੀ ਦੀ ਅਗਵਾਈ ਕਰਨਗੇ। ਨਿਯੁਕਤੀ ਤੋਂ ਕੁਝ ਘੰਟਿਆਂ ਬਾਅਦ ‘ਟ੍ਰਿਬਿਊਨ ਸਮੂਹ’ ਨਾਲ ਗੱਲਬਾਤ ਦੌਰਾਨ 61 ਸਾਲਾ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਟੀਮ ਦੀ ਅਗਵਾਈ ਕਰਨ ਦਾ ਤਜਰਬਾ ਹੈ ਅਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕਰਨਗੇ। ਸਾਬਕਾ ਓਲੰਪੀਅਨ ਨੇ ਕਿਹਾ ਕਿ ਉਨ੍ਹਾਂ ਨੇ ਦੋ ਵਾਰ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀ ਹੈ ਅਤੇ ਉਹ ਟੀਮ ਵਰਕ ਦੀ ਮਹੱਤਤਾ ਨੂੰ ਸਮਝਦੇ ਹਨ। ਪਾਰਟੀ ਅੰਦਰਲੇ ਧੜਿਆਂ ਅਤੇ ਚੁਣੌਤੀਆਂ ਬਾਰੇ ਉਨ੍ਹਾਂ ਕਿਹਾ ਕਿ ਉਹ ਸਾਰਿਆਂ ਨਾਲ ਮਿਲ ਕੇ ਕੰਮ ਕਰਨਗੇ। ਦਸੰਬਰ 2016 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਪਰਗਟ ਸਿੰਘ ਦੇ ਅੱਜ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ। ਸੋਮਵਾਰ ਨੂੰ ਉਹ ਸੂਬਾ ਇਕਾਈ ਦੇ ਪ੍ਰਧਾਨਾਂ ਅਤੇ ਇੰਚਾਰਜ ਜਨਰਲ ਸਕੱਤਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ, ਜਿਸ ਤੋਂ ਬਾਅਦ ਅੰਮ੍ਰਿਤਸਰ ਜਾ ਕੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।

Punjab Congress Pargat Singh Punjab Politics Congress President Ppcc 2027 Punjab Elections Rahul Gandhi Mallikarjun Kharge Punjab News Political News Congress News


Recommended Posts