ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਮਾਮਲਾ: ਬਾਬਾ ਲੱਖਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪਸ਼ਟੀਕਰਨ
October 3, 2026
Sri-Akal-Takht-Sahib-Baba-Lakha-

ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਮਾਮਲਾ: ਬਾਬਾ ਲੱਖਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪਸ਼ਟੀਕਰਨ

Prabhsimran Singh / Punjab

ਨਾਨਕਸਰ ਕਲੇਰਾਂ, ਜਗਰਾਉਂ ਤੋਂ ਬਾਬਾ ਲੱਖਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰਨ ਦੇ ਮਾਮਲੇ ਵਿੱਚ ਆਪਣਾ ਸਪਸ਼ਟੀਕਰਨ ਅਤੇ ਖਿਮਾ ਜਾਚਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪ ਦਿੱਤੀ ਹੈ। ਬਾਬਾ ਲੱਖਾ ਸਿੰਘ ਨੇ ਆਪਣੇ ਸਪਸ਼ਟੀਕਰਨ ਵਿੱਚ ਮੰਨਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਕਰਨੀ ਚਾਹੀਦੀ ਸੀ ਅਤੇ ਇਹ ਉਨ੍ਹਾਂ ਦੀ ਭੁੱਲ ਸੀ। ਉਨ੍ਹਾਂ ਦੱਸਿਆ ਕਿ ਮੁਲਾਕਾਤ ਨਾਨਕਸਰ ਸੰਪਰਦਾ ਵੱਲੋਂ ਚਲਾਏ ਜਾ ਰਹੇ ਹਸਪਤਾਲ ਦੇ ਪ੍ਰਬੰਧਾਂ ਨਾਲ ਸਬੰਧਤ ਕੰਮ ਲਈ ਕੀਤੀ ਗਈ ਸੀ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀ ਸ਼ਲਾਘਾ ਨਹੀਂ ਕੀਤੀ। ਬਾਬਾ ਲੱਖਾ ਸਿੰਘ ਮੁਤਾਬਕ ਉਨ੍ਹਾਂ ਦੇ ਹਵਾਲੇ ਨਾਲ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਬਿਆਨ ਜਾਰੀ ਕੀਤਾ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਬਾਬਾ ਲੱਖਾ ਸਿੰਘ ਦਾ ਸਪਸ਼ਟੀਕਰਨ ਅਤੇ ਖਿਮਾ ਜਾਚਨਾ ਪ੍ਰਾਪਤ ਕਰ ਲਈ ਗਈ ਹੈ। ਇਸ ਮਾਮਲੇ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕਰਕੇ ਫੈਸਲਾ ਲਿਆ ਜਾਵੇਗਾ।

Sri Akal Takht Sahib Baba Lakha Singh Bhagwant Singh Mann Punjab Government Sikh Panth Jathedar Kuldeep Singh Gargaj Nanaksar Kaleran Guru Granth Sahib Satkar Act Punjab News Sikh News Punjab Politics Religious News


Recommended Posts