ਗੋਇੰਦਵਾਲ ਸਾਹਿਬ ’ਚ ਕਾਰੋਬਾਰੀ ਦੇ ਘਰ ਬਾਹਰ ਚੱਲੀਆਂ ਗੋਲੀਆਂ, 1 ਕਰੋੜ ਦੀ ਫਿਰੌਤੀ ਮੰਗਣ ਦਾ ਦੋਸ਼    ਮੈਡ ਸੰਧੂ ਕਤਲ ਮਾਮਲਾ: ਸੋਸ਼ਲ ਮੀਡੀਆ ਪੋਸਟ ’ਚ ਗੋਲਡੀ ਢਿੱਲੋਂ ਤੇ ਜੱਗਾ ਤਰਨ ਤਾਰਨ ਵੱਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ    ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਪਟਿਆਲਾ ਪੁਲੀਸ ਵੱਲੋਂ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ    ਸੰਸਦੀ ਸਟੈਂਡਿੰਗ ਕਮੇਟੀਆਂ ਦਾ ਪੁਨਰਗਠਨ, ਚੰਨੀ ਤੇ ਥਰੂਰ ਨੂੰ ਮੁੜ ਵੱਡੀ ਜ਼ਿੰਮੇਵਾਰੀ    ਏਸ਼ਿਆਈ ਖੇਡਾਂ ਦੇ ਫਾਈਨਲ ’ਚ ਭਾਰਤ ਦਾ ਜਲਵਾ, ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਜਿੱਤਿਆ ਸੋਨ ਤਗ਼ਮਾ    Ai ਨਾਲ ਬਣਾਈ ਆਡੀਓ ਵਾਇਰਲ ਕਰਕੇ ਸਾਖ ਢਾਹੁਣ ਦੀ ਕੋਸ਼ਿਸ਼’, ਵਲਟੋਹਾ ਦਾ ਪੰਜਾਬ ਸਰਕਾਰ ’ਤੇ ਦੋਸ਼    ਨਾਇਰਾ ਐਨਰਜੀ ਨੇ ਵਧਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨਾ ਹੋਇਆ ਵਾਧਾ    ਸਾਬਕਾ Ias ਅਧਿਕਾਰੀ ਦਾ ਬੇਰਹਿਮ ਕਤਲ! ਪੰਜਾਬ ਨਾਲ ਜੁੜਿਆ ‘ਕੇਅਰਟੇਕਰ’ ਐਂਗਲ, ਪਟਿਆਲਾ ਤੱਕ ਪਹੁੰਚੀ ਜਾਂਚ    ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਮਾਮਲਾ: ਬਾਬਾ ਲੱਖਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪਸ਼ਟੀਕਰਨ    ਗਿਆਨੇਸ਼ ਕੁਮਾਰ ਨੇ ਅਸਤੀਫ਼ਾ ਨਾ ਦਿੱਤਾ ਤਾਂ 10 ਅਕਤੂਬਰ ਨੂੰ ਦਿੱਲੀ ’ਚ Cjp ਦਾ ਵੱਡਾ ਪ੍ਰਦਰਸ਼ਨ   
ਮੈਡ ਸੰਧੂ ਕਤਲ ਮਾਮਲਾ: ਸੋਸ਼ਲ ਮੀਡੀਆ ਪੋਸਟ ’ਚ ਗੋਲਡੀ ਢਿੱਲੋਂ ਤੇ ਜੱਗਾ ਤਰਨ ਤਾਰਨ ਵੱਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ
October 4, 2026
Mad-Sandhu-Mad-Sandhu-Murder-Amr

ਮੈਡ ਸੰਧੂ ਕਤਲ ਮਾਮਲਾ: ਸੋਸ਼ਲ ਮੀਡੀਆ ਪੋਸਟ ’ਚ ਗੋਲਡੀ ਢਿੱਲੋਂ ਤੇ ਜੱਗਾ ਤਰਨ ਤਾਰਨ ਵੱਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ

Prabhsimran Singh / Amritsar

ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਇੱਕ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਈ ਹੈ। ਪੋਸਟ ਵਿੱਚ ਗੋਲਡੀ ਢਿੱਲੋਂ ਅਤੇ ਜੱਗਾ ਤਰਨ ਤਾਰਨ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਰਣਜੀਤ ਐਵੇਨਿਊ ਵਿੱਚ ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਉਹ ਲੈਂਦੇ ਹਨ। ਹਾਲਾਂਕਿ ਇਸ ਪੋਸਟ ਦੀ ਪ੍ਰਮਾਣਿਕਤਾ ਅਤੇ ਦਾਅਵੇ ਦੀ ਪੁਲੀਸ ਵੱਲੋਂ ਅਜੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਘਟਨਾ ਤੋਂ ਬਾਅਦ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਮੈਡ ਸੰਧੂ ਸੜਕ ’ਤੇ ਖੂਨ ਨਾਲ ਲਥਪਥ ਦਿਖਾਈ ਦੇ ਰਿਹਾ ਹੈ। ਕਤਲ ਪਿੱਛੇ ਪੁਰਾਣੀ ਰੰਜਿਸ਼ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਮੈਡ ਸੰਧੂ ਦਾ ਇੱਕ ਨਿਹੰਗ ਸਿੰਘ ਨਾਲ ਵਿਵਾਦ ਹੋਇਆ ਸੀ, ਜਿਸ ਵਿੱਚ ਉਸ ਦੀਆਂ ਪੁਰਾਣੀਆਂ ਵੀਡੀਓਜ਼ ਅਤੇ ਸੋਸ਼ਲ ਮੀਡੀਆ ਸਰਗਰਮੀਆਂ ’ਤੇ ਇਤਰਾਜ਼ ਜਤਾਇਆ ਗਿਆ ਸੀ। ਮੈਡ ਸੰਧੂ ਸੋਸ਼ਲ ਮੀਡੀਆ ’ਤੇ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਵਜੋਂ ਜਾਣਿਆ ਜਾਂਦਾ ਸੀ। ਉਸ ਦੇ ਇੰਸਟਾਗ੍ਰਾਮ ’ਤੇ 2.2 ਲੱਖ ਤੋਂ ਵੱਧ ਫਾਲੋਅਰ ਦੱਸੇ ਜਾਂਦੇ ਹਨ ਅਤੇ ਉਹ Manelane Unisex Salon ਨਾਲ ਵੀ ਜੁੜਿਆ ਹੋਇਆ ਸੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Mad Sandhu Mad Sandhu Murder Amritsar News Ranjit Avenue Goldy Dhillon Jagga Tarn Taran Punjab Crime Punjab News Crime News Social Media Influencer Makeup Artist Murder Case Amritsar Crime Latest Punjab News Big Breaking News


Recommended Posts