October 5, 2026
23 ਅਕਤੂਬਰ ਤੋਂ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ! ਕੈਬਨਿਟ ਮੀਟਿੰਗ ’ਚ ਹੋਵੇਗਾ ਅੰਤਿਮ ਫੈਸਲਾ
Prabhsimran Singh / Chandigarh
ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭਲਕੇ ਦੁਪਹਿਰ 2 ਵਜੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਜਲਾਸ ਸਬੰਧੀ ਅੰਤਿਮ ਫੈਸਲਾ ਲਿਆ ਜਾਵੇਗਾ। ਸੂਤਰਾਂ ਮੁਤਾਬਕ ਵਿਧਾਨ ਸਭਾ ਦਾ ਤਿੰਨ ਦਿਨਾ ਸੈਸ਼ਨ 23 ਅਕਤੂਬਰ ਤੋਂ 27 ਅਕਤੂਬਰ ਤੱਕ ਬੁਲਾਉਣ ਦਾ ਪ੍ਰਸਤਾਵ ਹੈ, ਜਦਕਿ 24 ਅਤੇ 25 ਅਕਤੂਬਰ ਨੂੰ ਛੁੱਟੀ ਰਹੇਗੀ। ਇਹ ‘ਆਪ’ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ। ਇਜਲਾਸ ਦੌਰਾਨ ਕਿਸਾਨਾਂ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਾਣੀ ਸਮਝੌਤਿਆਂ ’ਤੇ ਮੁੜ ਵਿਚਾਰ, ਦਰਿਆਈ ਪਾਣੀਆਂ ਨਾਲ ਸਬੰਧਤ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ ਖ਼ਿਲਾਫ਼ ਮਤਾ, ਡੈਮ ਸੁਰੱਖਿਆ ਐਕਟ ਅਤੇ ਬੀਜ ਬਿੱਲ-2025 ਦਾ ਵਿਰੋਧ ਕਰਨ ਵਾਲੇ ਮਤੇ ਸ਼ਾਮਲ ਹੋ ਸਕਦੇ ਹਨ। ਇਹ ਮਾਮਲੇ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਦੇ ਤਹਿਤ ਵਿਚਾਰੇ ਜਾਣ ਦੀ ਸੰਭਾਵਨਾ ਹੈ।
Punjab News Punjab Government Bhagwant Mann Punjab Assembly Winter Session Punjab Politics Farmers Issues Punjab Farmers Assembly Session Aap Government