October 5, 2026
ਪੰਜਾਬ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਘੁਟਾਲਿਆਂ ਦੀ ਜਾਂਚ ਹੁਣ Cbi ਕਰੇਗੀ, ਹਾਈ ਕੋਰਟ ਦਾ ਵੱਡਾ ਫੈਸਲਾ
Punjab
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ’ਤੇ ਵੱਖ-ਵੱਖ ਘੁਟਾਲਿਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਨਾਲ ਜੁੜੀ ਪਟੀਸ਼ਨ ’ਤੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪ ਦਿੱਤੀ ਹੈ। ਪਟੀਸ਼ਨ ਵਿੱਚ ‘ਤਬਾਦਲਿਆਂ ਲਈ ਪੈਸੇ ਲੈਣ, ਪਸੰਦੀਦਾ ਨੀਤੀਆਂ ਬਣਵਾਉਣ ਲਈ ਪੈਸੇ ਲੈਣ ਅਤੇ ਟੈਂਡਰਾਂ ਲਈ ਪੈਸੇ ਲੈਣ’ ਸਮੇਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੋਸ਼ ਲਾਏ ਗਏ ਸਨ। ਪਟੀਸ਼ਨਕਰਤਾ ਮੁਤਾਬਕ ਇਸ ਸਬੰਧੀ ED ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਭੇਜੇ ਗਏ ਸਨ, ਪਰ ਕੋਈ ਕਾਰਵਾਈ ਨਹੀਂ ਹੋਈ। ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਕਈ ਸੁਣਵਾਈਆਂ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ ਸੀ। ਸੁਣਵਾਈ ਦੌਰਾਨ ED ਨੇ ਪੰਜਾਬ ਸਰਕਾਰ ’ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਏ। ਸੀਨੀਅਰ ਵਕੀਲ ਅਤੇ ਐਡੀਸ਼ਨਲ ਸਾਲਿਸਿਟਰ ਜਨਰਲ ਸੱਤਿਆ ਪਾਲ ਜੈਨ ਨੇ ਕਿਹਾ ਕਿ ਸਰਕਾਰ ਨੇ ‘ਰਾਜਧਰਮ’ ਦੀ ਥਾਂ ‘ਰਾਜਨੀਤਕ ਧਰਮ’ ਨਿਭਾਇਆ। ED ਨੇ ਇਹ ਵੀ ਕਿਹਾ ਕਿ ਮਾਮਲੇ ਨੂੰ ਸਿਆਸੀ ਰੰਗ ਨਾ ਦੇਣ ਲਈ ਪੰਜਾਬ ਪੁਲੀਸ ਨੂੰ ਗੁਪਤ FIR ਦਰਜ ਕਰਨ ਲਈ ਪੱਤਰ ਲਿਖਿਆ ਗਿਆ ਸੀ।
Punjab News Punjab Haryana High Court Cbi Investigation Ed Punjab Punjab Government Punjab Scam High Court Decision Punjab Politics Chandigarh News Latest Punjab News