ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: Eci ਦਫ਼ਤਰ ਵੱਲ ਮਾਰਚ ਕਰ ਰਹੇ India ਗਠਜੋੜ ਦੇ ਆਗੂ ਹਿਰਾਸਤ ’ਚ    ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ਖ਼ਿਲਾਫ਼ ਅਕਾਲੀ ਦਲ ਦਾ ਰਾਜਪਾਲ ਨੂੰ ਮੰਗ ਪੱਤਰ    ਪੰਜਾਬ ’ਚ ਨਸ਼ਿਆਂ ਦਾ ਮੁੱਦਾ ਗਰਮਾਇਆ, ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਆਹਮੋ-ਸਾਹਮਣੇ    ਮਹਿੰਗਾਈ ਭੱਤਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਦਾ ਮਾਣਹਾਨੀ ਨੋਟਿਸ    Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੇ Sir ਵਿਰੁੱਧ India ਗਠਜੋੜ ਦਾ ਪ੍ਰਦਰਸ਼ਨ, Eci ਦਫ਼ਤਰ ਨੇੜੇ ਧਰਨਾ    ਮਾਨਸਾ ਤੇ ਬਰਨਾਲਾ ’ਚ ਕਿਸਾਨਾਂ ਦਾ ਵੱਡਾ ਐਕਸ਼ਨ, Dc ਦਫ਼ਤਰਾਂ ਦਾ ਘਿਰਾਓ; ਮੁਲਾਜ਼ਮਾਂ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ    ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ, ਸ਼ਾਮ 4 ਵਜੇ ਤੈਅ ਹੋਈ ਮੀਟਿੰਗ    ਪੰਜਾਬ ਦੀਆਂ ਬਦਲੀਆਂ-ਪੋਸਟਿੰਗਾਂ ’ਚ ਲੈਣ-ਦੇਣ ਦੇ ਦੋਸ਼ਾਂ ਦੀ Cbi ਜਾਂਚ, ਹਾਈ ਕੋਰਟ ਦੇ ਹੁਕਮ    ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਖ਼ਬਰ ਨੂੰ ਦੱਸਿਆ ਗਲਤ, ਸਤਬੀਰ ਸਿੰਘ ਨਾਂ ਦਾ ਕੋਈ ਮੁਲਾਜ਼ਮ ਨਹੀਂ    ਬੰਗਾ ’ਚ ਭਿਆਨਕ ਬੱਸ ਹਾਦਸਾ, 3 ਦੀ ਮੌਤ, 17 ਜ਼ਖ਼ਮੀ; ਮ੍ਰਿਤਕਾਂ ’ਚ ਬੱਸ ਦਾ ਕੰਡਕਟਰ ਵੀ ਸ਼ਾਮਲ   
ਪੰਜਾਬ ਦੀਆਂ ਬਦਲੀਆਂ-ਪੋਸਟਿੰਗਾਂ ’ਚ ਲੈਣ-ਦੇਣ ਦੇ ਦੋਸ਼ਾਂ ਦੀ Cbi ਜਾਂਚ, ਹਾਈ ਕੋਰਟ ਦੇ ਹੁਕਮ
October 5, 2026
Punjab-News-Punjab-Haryana-High-

ਪੰਜਾਬ ਦੀਆਂ ਬਦਲੀਆਂ-ਪੋਸਟਿੰਗਾਂ ’ਚ ਲੈਣ-ਦੇਣ ਦੇ ਦੋਸ਼ਾਂ ਦੀ Cbi ਜਾਂਚ, ਹਾਈ ਕੋਰਟ ਦੇ ਹੁਕਮ

Prabhsimran Singh / Punjab

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਸਰਕਾਰੀ ਬਦਲੀਆਂ, ਪੋਸਟਿੰਗਾਂ ਅਤੇ ਹੋਰ ਲੈਣ-ਦੇਣ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਹੈ। ਇਹ ਮਾਮਲਾ ਪਟੀਸ਼ਨਕਰਤਾ ਨਿਖਿਲ ਸਰਾਫ਼ ਵੱਲੋਂ ਦਾਇਰ ਪਟੀਸ਼ਨ ਨਾਲ ਸਬੰਧਤ ਹੈ, ਜਿਸ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕੁੱਝ ਵਿਅਕਤੀਆਂ ’ਤੇ ਵੀ ਦੋਸ਼ ਲਾਏ ਗਏ ਸਨ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਜ਼ਰੂਰੀ ਹੈ, ਕਿਉਂਕਿ ਪੰਜਾਬ ਪੁਲੀਸ ਵੱਲੋਂ ਹੁਣ ਤੱਕ ਕੀਤੀ ਕਾਰਵਾਈ ਸੰਤੁਸ਼ਟੀਜਨਕ ਨਹੀਂ ਰਹੀ। ਹਾਈ ਕੋਰਟ ਨੇ ਸੀ.ਬੀ.ਆਈ. ਨੂੰ ਐੱਫ਼.ਆਈ.ਆਰ. ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰਨ ਅਤੇ ਦੋ ਮਹੀਨਿਆਂ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪੰਜਾਬ ਪੁਲੀਸ ਨੂੰ ਜਾਂਚ ਵਿੱਚ ਸੀ.ਬੀ.ਆਈ. ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ ਹੈ। ਪਟੀਸ਼ਨ ਵਿੱਚ ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਈ.ਡੀ. ਵੱਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਪੱਤਰ ਲਿਖੇ ਜਾਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ।

Punjab News Punjab Haryana High Court Cbi Investigation Transfer Posting Case Corruption Case Punjab Government Nikhil Saraf Ed Punjab Police Chandigarh News


Recommended Posts