October 5, 2026
Da ਮਾਮਲੇ ’ਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਦੀ ਫਟਕਾਰ, ਮੁੱਖ ਸਕੱਤਰ ਨੂੰ ਨਿੱਜੀ ਪੇਸ਼ੀ ਦੇ ਹੁਕਮ
Prabhsimran Singh / Punjab
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਸਰਕਾਰ ’ਤੇ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ਦੀ ਸਥਿਤੀ ਨੂੰ ਲੈ ਕੇ “ਲੁੱਕਣ-ਮੀਟੀ ਦਾ ਖੇਡ” ਖੇਡਣ ਦਾ ਦੋਸ਼ ਲਗਾਇਆ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਕਿਹਾ ਕਿ ਸਰਕਾਰ ਦੀ ਅਪੀਲ ਵਿੱਚ ਅਜੇ ਵੀ ਖਾਮੀਆਂ ਮੌਜੂਦ ਹਨ, ਜਦਕਿ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਖਾਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ। ਬੈਂਚ ਨੇ ਹਾਈ ਕੋਰਟ ਰਜਿਸਟਰੀ ਨੂੰ ਸੁਪਰੀਮ ਕੋਰਟ ਤੋਂ ਅਪੀਲ ਦੀ ਸਥਿਤੀ ਬਾਰੇ ਤੁਰੰਤ ਸਟੇਟਸ ਰਿਪੋਰਟ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਮੰਗਲਵਾਰ ਸਵੇਰੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਬੈਂਚ ਨੇ ਇਹ ਵੀ ਕਿਹਾ ਕਿ ਜੇਕਰ ਅਦਾਲਤ ਸਾਹਮਣੇ ਕੋਈ ਗਲਤ ਬਿਆਨ ਦਿੱਤਾ ਗਿਆ ਹੈ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਮੰਗਲਵਾਰ ਲਈ ਤੈਅ ਕੀਤੀ ਹੈ
Punjab News Da Case Punjab Government Punjab Haryana High Court Supreme Court Chief Secretary Government Employees Pspcl High Court News Chandigarh News