October 7, 2026
ਪੰਜ ਕਰੋੜ ਦੀ ਕਥਿਤ ਰਿਸ਼ਵਤਖ਼ੋਰੀ: Ed ਨੇ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਅਮਰਦੀਪ ਗਰੇਵਾਲ ਨੂੰ 9 ਅਕਤੂਬਰ ਨੂੰ ਕੀਤਾ ਤਲਬ
Prabhsimran Singh / Punjab
ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜ ਕਰੋੜ ਰੁਪਏ ਦੀ ਕਥਿਤ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਪੰਜਾਬੀ ਫਿਲਮ ਇੰਡਸਟਰੀ ਨਾਲ ਸਬੰਧਤ ਅਮਰਦੀਪ ਸਿੰਘ ਗਰੇਵਾਲ ਨੂੰ 9 ਅਕਤੂਬਰ ਨੂੰ ਪੁੱਛਗਿੱਛ ਲਈ ਦਿੱਲੀ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 7 ਅਕਤੂਬਰ ਨੂੰ ਬੁਲਾਇਆ ਗਿਆ ਸੀ, ਪਰ ਗਰੇਵਾਲ ਨੇ ED ਤੋਂ ਸਮਾਂ ਵਧਾਉਣ ਦੀ ਮੰਗ ਕੀਤੀ ਸੀ। ਅਧਿਕਾਰਤ ਸੂਤਰਾਂ ਮੁਤਾਬਕ ਇਹ ਮਾਮਲਾ ਅੰਮ੍ਰਿਤਸਰ ਵਿੱਚ ਦਰਜ ਜਬਰ ਜਨਾਹ ਦੇ ਕੇਸ ਨੂੰ ਨਿਪਟਾਉਣ ਲਈ ਕਥਿਤ ਤੌਰ ’ਤੇ ਪੰਜ ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ਾਂ ਨਾਲ ਜੁੜਿਆ ਹੈ। ਗਰੇਵਾਲ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜੇ ਹਨ ਅਤੇ ਕਈ ਪੰਜਾਬੀ ਫਿਲਮਾਂ ਨਾਲ ਕੰਮ ਕਰ ਚੁੱਕੇ ਹਨ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ ਨਾਂ ਵੀ ਸਾਹਮਣੇ ਆਇਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਉਨ੍ਹਾਂ ’ਤੇ ਰਿਸ਼ਵਤ ਮੰਗਣ ਦੇ ਦੋਸ਼ ਲਾਏ ਗਏ ਸਨ, ਜਿਨ੍ਹਾਂ ਦਾ ਡਾ. ਗੁਰਪ੍ਰੀਤ ਕੌਰ ਮਾਨ ਨੇ ਖੰਡਨ ਕੀਤਾ ਸੀ। ਉਨ੍ਹਾਂ ਵੱਲੋਂ ਸਾਬਕਾ ਜੱਜ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ। ਇਸੇ ਦੌਰਾਨ CBI ਨੇ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਨਾਲ ਸਬੰਧਤ ਟਿਕਾਣਿਆਂ ’ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Punjab News Ed Investigation Enforcement Directorate Amardeep Singh Grewal Punjab Film Industry Bribery Case Cbi Raid Rajbir Singh Ghuman Punjab Politics Punjab Government Amritsar Case Latest Punjab News