ਬਿਮਾਰ ਦਾਦੀ ਨਾਲ ਫੋਨ ’ਤੇ ਗੱਲ ਕਰ ਸਕਣਗੇ ਅੰਮ੍ਰਿਤਪਾਲ ਸਿੰਘ, ਅਦਾਲਤ ਨੇ ਦਿੱਤੀ 10 ਮਿੰਟ ਦੀ ਇਜਾਜ਼ਤ
October 7, 2026
ਬਿਮਾਰ ਦਾਦੀ ਨਾਲ ਫੋਨ ’ਤੇ ਗੱਲ ਕਰ ਸਕਣਗੇ ਅੰਮ੍ਰਿਤਪਾਲ ਸਿੰਘ, ਅਦਾਲਤ ਨੇ ਦਿੱਤੀ 10 ਮਿੰਟ ਦੀ ਇਜਾਜ਼ਤ
Prabhsimran Singh / Punjab
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਥਾਨਕ ਅਦਾਲਤ ਨੇ ਆਪਣੀ ਬਿਮਾਰ ਦਾਦੀ ਨਾਲ ਫੋਨ ’ਤੇ ਗੱਲ ਕਰਨ ਦੀ ਆਗਿਆ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ 10 ਮਿੰਟ ਫੋਨ ’ਤੇ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਹੈ। ਪਾਰਟੀ ਦੇ ਬੁਲਾਰੇ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਨੂੰ ਤੇਜ਼ ਬੁਖ਼ਾਰ ਅਤੇ ਸਾਹ ਲੈਣ ਵਿੱਚ ਦਿੱਕਤ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਫਿਲਹਾਲ ਉਹ ਹਸਪਤਾਲ ਤੋਂ ਛੁੱਟੀ ਮਗਰੋਂ ਘਰ ਵਿੱਚ ਹਨ। ਲੀਗਲ ਸੈੱਲ ਦੇ ਮੈਂਬਰ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
Amritpalsingh Warispunjabde Dibrugarhjail Punjabnews Courtnews Amritpalsinghnews Punjabpolitics Latestnews
Recommended Posts
Trending Stories
Hot News