Cbi ਨੇ Osd ਰਾਜਬੀਰ ਸਿੰਘ ਘੁੰਮਣ ਸਮੇਤ 6 ਖ਼ਿਲਾਫ਼ Fir ਦਰਜ, ਦਿੱਲੀ ’ਚ ਕੇਸ ਰਜਿਸਟਰ    ਗਮਾਡਾ ਤਲਾਸ਼ੀ ਮਾਮਲਾ: ਪੰਜਾਬ ਸਰਕਾਰ ਦੀ ਪਟੀਸ਼ਨ ’ਤੇ Ed ਨੂੰ ਹਾਈ ਕੋਰਟ ਦਾ ਨੋਟਿਸ    Cm ਮਾਨ ਦੇ Osd ਰਾਜਬੀਰ ਘੁੰਮਣ ਨੂੰ Cbi ਦਾ ਸੰਮਨ, ਅੱਜ 2:30 ਵਜੇ ਪੇਸ਼ ਹੋਣ ਲਈ ਕਿਹਾ    ਚੋਣ ਕਮਿਸ਼ਨ ਖ਼ਿਲਾਫ਼ ਮਾਰਚ: ਰਾਹੁਲ-ਪ੍ਰਿਅੰਕਾ ਸਮੇਤ ਕਾਂਗਰਸ ਆਗੂਆਂ ਖ਼ਿਲਾਫ਼ Fir    ਬਿਮਾਰ ਦਾਦੀ ਨਾਲ ਫੋਨ ’ਤੇ ਗੱਲ ਕਰ ਸਕਣਗੇ ਅੰਮ੍ਰਿਤਪਾਲ ਸਿੰਘ, ਅਦਾਲਤ ਨੇ ਦਿੱਤੀ 10 ਮਿੰਟ ਦੀ ਇਜਾਜ਼ਤ    Pm ਮੋਦੀ ਨੇ ਜਨਤਕ ਜੀਵਨ ’ਚ ਪੂਰੇ ਕੀਤੇ 25 ਸਾਲ, ਸ਼੍ਰੀ ਵਿਨਾਇਕ ਮੰਦਰ ’ਚ ਕੀਤੀ ਪੂਜਾ    Pspcl ਦੇ ਨਵੇਂ Cmd ਦਾ ਵੱਡਾ ਬਿਆਨ, ਸਰਕਾਰੀ ਵਿਭਾਗਾਂ ਤੋਂ 2500 ਕਰੋੜ ਤੋਂ ਵੱਧ ਬਿਜਲੀ ਬਿੱਲ ਵਸੂਲਣ ਦੀ ਤਿਆਰੀ    ਹਿਰਾਸਤ ਮਗਰੋਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਰਿਹਾਅ, 8 ਘੰਟਿਆਂ ਤੱਕ ਚੱਲਿਆ ਧਰਨਾ    ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: Eci ਦਫ਼ਤਰ ਵੱਲ ਮਾਰਚ ਕਰ ਰਹੇ India ਗਠਜੋੜ ਦੇ ਆਗੂ ਹਿਰਾਸਤ ’ਚ    ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ਖ਼ਿਲਾਫ਼ ਅਕਾਲੀ ਦਲ ਦਾ ਰਾਜਪਾਲ ਨੂੰ ਮੰਗ ਪੱਤਰ   
ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ*
August 1, 2026
Punjabi-Khabran

Dharaledar Bureau / Punjab

ਰਾਜਪੁਰਾ, 01 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts