October 7, 2026
Cm ਮਾਨ ਦੇ Osd ਦੇ ਘਰ Cbi ਛਾਪੇ ਮਗਰੋਂ ਹਲਚਲ, Sho ਮੁਅੱਤਲ; 2 ਵਿਅਕਤੀ ਹਿਰਾਸਤ ’ਚ
Prabhsimran Singh / Sangrur
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਦੇ ਸੰਗਰੂਰ ਦੇ ਪਿੰਡ ਘਰਾਚੋਂ ਸਥਿਤ ਘਰ ’ਤੇ CBI ਦੀ ਛਾਪੇਮਾਰੀ ਤੋਂ ਬਾਅਦ ਪੁਲੀਸ ਨੇ ਕਾਰਵਾਈ ਕੀਤੀ ਹੈ। ਸੰਗਰੂਰ ਪੁਲੀਸ ਨੇ ਡਿਊਟੀ ਵਿੱਚ ਅਣਗਹਿਲੀ ਦੇ ਦੋਸ਼ ਹੇਠ SHO ਯਸ਼ਪਾਲ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। CBI ਟੀਮ ਦੇ ਘਰ ਪਹੁੰਚਣ ’ਤੇ ਕੁਝ ਪਿੰਡ ਵਾਸੀਆਂ ਵੱਲੋਂ ਫੁੱਲਾਂ ਨਾਲ ਸਵਾਗਤ ਕਰਨ ਅਤੇ ਮਠਿਆਈ ਵੰਡਣ ਦੀ ਗੱਲ ਸਾਹਮਣੇ ਆਈ ਸੀ। ਇਸ ਮਗਰੋਂ ਪੁਲੀਸ ਨੇ CBI ਦੀ ਗੱਡੀ ’ਤੇ ਫੁੱਲਾਂ ਦੀ ਵਰਖਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਸੰਗਰੂਰ ਦੌਰੇ ਦੇ ਮੱਦੇਨਜ਼ਰ ਘਰਾਚੋਂ ਤੋਂ ਕੁਝ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। CBI ਨੇ ਘੁੰਮਣ ਨਾਲ ਸਬੰਧਤ ਚੰਡੀਗੜ੍ਹ, ਮੁਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿੱਚ ਵੀ ਤਲਾਸ਼ੀ ਲਈ ਹੈ।
Bhagwant Mann Rajbir Singh Ghuman Cbi Raid Sangrur News Punjab Police Yashpal Sharma Cbi Investigation Punjab News Political News Punjab Government