ਮੈਡ ਸੰਧੂ ਕਤਲ ਕੇਸ ਸੁਲਝਿਆ, ਛੇ ਮੁਲਜ਼ਮ ਗ੍ਰਿਫ਼ਤਾਰ; ਮੁੱਖ ਸ਼ੂਟਰ ਗੁਜਰਾਤ ਤੋਂ ਕਾਬੂ    ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲਾ, ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪ੍ਰਗਟ ਸਿੰਘ ਤੇ ਸਚਿਨ ਪਾਇਲਟ, 2027 ਲਈ ਏਕਤਾ ਦਾ ਦਿੱਤਾ ਸੁਨੇਹਾ    ਸਲੀਪਰ ਬੱਸ ’ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲਾ: ਡਰਾਈਵਰ ਤੇ ਕੰਡਕਟਰ ਖ਼ਿਲਾਫ਼ ਦੋਸ਼ ਤੈਅ    ਪੰਜਾਬ ਸਰਕਾਰ ਦੀ Slp ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ, ਹੁਣ ਕੱਲ੍ਹ ਹੋਵੇਗੀ ਸੁਣਵਾਈ    ਮੈਡ ਸੰਧੂ ਕਤਲ ਮਾਮਲੇ ’ਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇੱਕ ਵਿਅਕਤੀ ਕੀਤਾ ਗ੍ਰਿਫ਼ਤਾਰ    Yps ਪਟਿਆਲਾ ਦੇ ਵਿਦਿਆਰਥੀ ਕਬੀਰ ਸਿੰਘ ਸ਼ੇਰਗਿੱਲ ਨੇ Global Essay Prize ’ਚ ਜਿੱਤਿਆ ਤੀਜਾ ਸਥਾਨ    ਦਿੱਲੀ ਪੁਲੀਸ ਨੇ ਪ੍ਰਦਰਸ਼ਨ ਮਾਮਲੇ ’ਚ 3 ਹੋਰ Fir ਦਰਜ    ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ’ਚ ਦੇਹਾਂਤ, 45 ਮਿੰਟ ਤੱਕ Cpr ਦੇ ਬਾਵਜੂਦ ਨਹੀਂ ਬਚੀ ਜਾਨ    Cbi ਨੇ Osd ਰਾਜਬੀਰ ਸਿੰਘ ਘੁੰਮਣ ਸਮੇਤ 6 ਖ਼ਿਲਾਫ਼ Fir ਦਰਜ, ਦਿੱਲੀ ’ਚ ਕੇਸ ਰਜਿਸਟਰ   
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪ੍ਰਗਟ ਸਿੰਘ ਤੇ ਸਚਿਨ ਪਾਇਲਟ, 2027 ਲਈ ਏਕਤਾ ਦਾ ਦਿੱਤਾ ਸੁਨੇਹਾ
October 8, 2026
Punjab-Congress-Pargat-Singh-Sac

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪ੍ਰਗਟ ਸਿੰਘ ਤੇ ਸਚਿਨ ਪਾਇਲਟ, 2027 ਲਈ ਏਕਤਾ ਦਾ ਦਿੱਤਾ ਸੁਨੇਹਾ

Prabhsimran Singh / Amritsar

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਦੋਵਾਂ ਆਗੂਆਂ ਦੇ ਸਵਾਗਤ ਲਈ ਹਵਾਈ ਅੱਡੇ ’ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਇਕੱਠੇ ਹੋਏ ਅਤੇ ਢੋਲ-ਢਮੱਕੇ ਨਾਲ ਸਵਾਗਤ ਕੀਤਾ। ਇਸ ਦੌਰੇ ਦੌਰਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਏਕਤਾ ਦਾ ਸੁਨੇਹਾ ਦਿੱਤਾ ਗਿਆ। ਹਾਲਾਂਕਿ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ ਅਤੇ ਚਰਨਜੀਤ ਸਿੰਘ ਚੰਨੀ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਧਰਨੇ ਵਿੱਚ ਸ਼ਾਮਲ ਹੋਣ ਕਾਰਨ ਮੌਜੂਦ ਨਹੀਂ ਸਨ। ਸਚਿਨ ਪਾਇਲਟ ਨੇ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਪੰਜਾਬ ਦੀਆਂ ਮੁੱਖ ਚੁਣੌਤੀਆਂ ਦੱਸਦਿਆਂ ਸੂਬੇ ਦੇ ਵਿਕਾਸ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ 2027 ਦੀਆਂ ਚੋਣਾਂ ਇਕਜੁੱਟ ਹੋ ਕੇ ਲੜੇਗੀ ਅਤੇ ਬਹੁਮਤ ਨਾਲ ਸਰਕਾਰ ਬਣਾਏਗੀ।

Punjab Congress Pargat Singh Sachin Pilot Sri Harmandir Sahib Amritsar Punjab Politics Punjab Congress President 2027 Punjab Elections Rahul Gandhi Congress Unity Punjab News Political News


Recommended Posts