ਮੈਡ ਸੰਧੂ ਕਤਲ ਕੇਸ ਸੁਲਝਿਆ, ਛੇ ਮੁਲਜ਼ਮ ਗ੍ਰਿਫ਼ਤਾਰ; ਮੁੱਖ ਸ਼ੂਟਰ ਗੁਜਰਾਤ ਤੋਂ ਕਾਬੂ    ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲਾ, ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪ੍ਰਗਟ ਸਿੰਘ ਤੇ ਸਚਿਨ ਪਾਇਲਟ, 2027 ਲਈ ਏਕਤਾ ਦਾ ਦਿੱਤਾ ਸੁਨੇਹਾ    ਸਲੀਪਰ ਬੱਸ ’ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲਾ: ਡਰਾਈਵਰ ਤੇ ਕੰਡਕਟਰ ਖ਼ਿਲਾਫ਼ ਦੋਸ਼ ਤੈਅ    ਪੰਜਾਬ ਸਰਕਾਰ ਦੀ Slp ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ, ਹੁਣ ਕੱਲ੍ਹ ਹੋਵੇਗੀ ਸੁਣਵਾਈ    ਮੈਡ ਸੰਧੂ ਕਤਲ ਮਾਮਲੇ ’ਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇੱਕ ਵਿਅਕਤੀ ਕੀਤਾ ਗ੍ਰਿਫ਼ਤਾਰ    Yps ਪਟਿਆਲਾ ਦੇ ਵਿਦਿਆਰਥੀ ਕਬੀਰ ਸਿੰਘ ਸ਼ੇਰਗਿੱਲ ਨੇ Global Essay Prize ’ਚ ਜਿੱਤਿਆ ਤੀਜਾ ਸਥਾਨ    ਦਿੱਲੀ ਪੁਲੀਸ ਨੇ ਪ੍ਰਦਰਸ਼ਨ ਮਾਮਲੇ ’ਚ 3 ਹੋਰ Fir ਦਰਜ    ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ’ਚ ਦੇਹਾਂਤ, 45 ਮਿੰਟ ਤੱਕ Cpr ਦੇ ਬਾਵਜੂਦ ਨਹੀਂ ਬਚੀ ਜਾਨ    Cbi ਨੇ Osd ਰਾਜਬੀਰ ਸਿੰਘ ਘੁੰਮਣ ਸਮੇਤ 6 ਖ਼ਿਲਾਫ਼ Fir ਦਰਜ, ਦਿੱਲੀ ’ਚ ਕੇਸ ਰਜਿਸਟਰ   
ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲਾ, ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
October 8, 2026
Punjab-News-Ludhiana-News-Sri-Ma

ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲਾ, ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

Prabhsimran Singh / Ludhiana

ਲੁਧਿਆਣਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ’ਤੇ ਕੁਝ ਲੋਕਾਂ ਵੱਲੋਂ ਇੱਟਾਂ-ਰੋੜਿਆਂ ਨਾਲ ਕੀਤੇ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ, ਸਥਾਨਕ ਐੱਸਜੀਪੀਸੀ ਮੈਂਬਰਾਂ ਅਤੇ ਸਿੱਖ ਆਗੂਆਂ ਨੇ ਮੁਲਜ਼ਮਾਂ ਨੂੰ ਜੇਲ੍ਹ ਭਿਜਵਾ ਕੇ ਕਬਜ਼ੇ ਖਾਲੀ ਕਰਵਾ ਦਿੱਤੇ ਹਨ। ਉਨ੍ਹਾਂ ਇਸ ਘਟਨਾ ਨੂੰ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਕਰਾਰ ਦਿੰਦਿਆਂ ਇਤਿਹਾਸਕ ਗੁਰੂ ਘਰਾਂ ਨੇੜੇ ਨਾਜਾਇਜ਼ ਕਬਜ਼ੇ ਰੋਕਣ ਦੀ ਮੰਗ ਕੀਤੀ। ਉਨ੍ਹਾਂ ਐੱਸਜੀਪੀਸੀ ਤੋਂ ਪੂਰੀ ਰਿਪੋਰਟ ਮੰਗੀ ਹੈ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਤੇ ਪੁਲੀਸ ਕਮਿਸ਼ਨਰ ਨੂੰ ਸਖ਼ਤ ਕਾਰਵਾਈ ਲਈ ਪੱਤਰ ਲਿਖਿਆ ਹੈ। ਨਾਲ ਹੀ AI ਰਾਹੀਂ ਘਟਨਾ ਨਾਲ ਜੋੜ ਕੇ ਨਕਲੀ ਤਸਵੀਰਾਂ ਵਾਇਰਲ ਕਰਨ ’ਤੇ ਵੀ ਚਿੰਤਾ ਜਤਾਈ। ਇਸੇ ਦੌਰਾਨ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਘਟਨਾ ਦੀ ਨਿੰਦਾ ਕਰਦਿਆਂ ਪੁਲੀਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Punjab News Ludhiana News Sri Manji Sahib Alamgir Gurdwara Manji Sahib Akal Takht Sahib Giani Kuldeep Singh Gargajj Sgpc Harjinder Singh Dhami Gurdwara Attack Sikh News Punjab Government Ludhiana Administration


Recommended Posts