October 8, 2026
ਮੈਡ ਸੰਧੂ ਕਤਲ ਕੇਸ ਸੁਲਝਿਆ, ਛੇ ਮੁਲਜ਼ਮ ਗ੍ਰਿਫ਼ਤਾਰ; ਮੁੱਖ ਸ਼ੂਟਰ ਗੁਜਰਾਤ ਤੋਂ ਕਾਬੂ
Prabhsimran Singh / Amritsar
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੁਜਰਾਤ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਕੇਸ ਨੂੰ ਸੁਲਝਾਉਂਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੈਡ ਸੰਧੂ ਦੀ 3 ਅਕਤੂਬਰ ਦੀ ਸ਼ਾਮ ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਰਮਿੰਦਰ ਉਰਫ਼ ਕਾਕਾ, ਅਮਨਦੀਪ ਸਿੰਘ, ਪਰਮਵੀਰ ਸਿੰਘ, ਬਲਜਿੰਦਰ ਸਿੰਘ ਉਰਫ਼ ਲਾਲੀ, ਬਲਰਾਜ ਸਿੰਘ ਉਰਫ਼ ਬੰਟੀ ਅਤੇ ਵਿਕਾਸ ਸਿੰਘ ਵਜੋਂ ਹੋਈ ਹੈ। ਪੁਲੀਸ ਮੁਤਾਬਕ ਪਰਮਿੰਦਰ ਉਰਫ਼ ਕਾਕਾ ਮੁੱਖ ਸ਼ੂਟਰ ਅਤੇ ਮੁੱਖ ਮੁਲਜ਼ਮ ਹੈ, ਜਿਸ ਨੂੰ ਗੁਜਰਾਤ ਤੋਂ ਕਾਬੂ ਕੀਤਾ ਗਿਆ। ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੁਲਜ਼ਮ ਦੀ ਲੋਕੇਸ਼ਨ QR ਸਕੈਨਰ ਰਾਹੀਂ ਟਰੇਸ ਕੀਤੀ ਗਈ। ਪੁਲੀਸ ਮੁਤਾਬਕ ਉਸ ਨੇ ਪੈਸਿਆਂ ਦੀ ਮੰਗ ਕੀਤੀ ਸੀ ਅਤੇ ਮਦਦਗਾਰ ਰਾਹੀਂ ਭੇਜੇ QR ਸਕੈਨਰ ਦੀ ਵਰਤੋਂ ਕਰਦੇ ਹੀ ਉਸ ਦੀ ਲੋਕੇਸ਼ਨ ਟਰੇਸ ਹੋ ਗਈ। ਹੁਣ ਮੁੱਖ ਮੁਲਜ਼ਮ ਨੂੰ ਅੰਮ੍ਰਿਤਸਰ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਦੂਜੇ ਸ਼ੂਟਰ ਅਤੇ ਕਤਲ ਦੇ ਕਾਰਨਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
Mad Sandhu Amritsar News Amritsar Police Punjab Police Gujarat Police Murder Case Crime News Social Media Influencer Punjab Crime Amritsar Murder