ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਚਾਰ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ, ਰਾਮਪੁਰਾ ਫੂਲ ਤੋਂ ਗਿੱਲ ਰੌਂਤਾ ਨੂੰ ਉਮੀਦਵਾਰ ਬਣਾਇਆ
October 9, 2026
Akali-Dal-Waris-Punjab-De-Punjab

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਚਾਰ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ, ਰਾਮਪੁਰਾ ਫੂਲ ਤੋਂ ਗਿੱਲ ਰੌਂਤਾ ਨੂੰ ਉਮੀਦਵਾਰ ਬਣਾਇਆ

Prabhsimran Singh / Punjab

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ ਚਾਰ ਵਿਧਾਨ ਸਭਾ ਹਲਕਿਆਂ ਲਈ ਆਪਣੇ ਇੰਚਾਰਜਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਮਸ਼ਹੂਰ ਪੰਜਾਬੀ ਗੀਤਕਾਰ ਅਤੇ ਫਿਲਮ ਲੇਖਕ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ। ਉਹ ਪਿਛਲੇ ਹਫ਼ਤੇ ਹੀ ਚੰਡੀਗੜ੍ਹ ਵਿਖੇ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਹਲਕੇ ਵਿੱਚ ਉਨ੍ਹਾਂ ਦਾ ਮੁਕਾਬਲਾ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨਾਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਪਟਿਆਲਾ ਦੇ ਸਨੌਰ ਹਲਕੇ ਤੋਂ ਬੀਬੀ ਰਾਜਵੰਤ ਕੌਰ ਘੜਾਮ, ਸਮਰਾਲਾ ਤੋਂ ਬਰਜਿੰਦਰ ਸਿੰਘ ਬਬਲੂ (ਲੋਪੋਂ) ਅਤੇ ਅੰਮ੍ਰਿਤਸਰ ਦੇ ਜੰਡਿਆਲਾ ਹਲਕੇ ਤੋਂ ਐਡਵੋਕੇਟ ਦਿਲਸ਼ੇਰ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਗਿੱਲ ਰੌਂਤਾ ਨੂੰ ਮੌੜ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਲੱਖਾ ਸਿਧਾਣਾ ਦਾ ਕਰੀਬੀ ਮੰਨਿਆ ਜਾਂਦਾ ਹੈ। ਬੀਬੀ ਰਾਜਵੰਤ ਕੌਰ ਘੜਾਮ ਦਾ ਪਰਿਵਾਰ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਜੁੜਿਆ ਰਿਹਾ ਹੈ। ਬਰਜਿੰਦਰ ਸਿੰਘ ਬਬਲੂ ਨੂੰ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ, ਜਦਕਿ ਦਿਲਸ਼ੇਰ ਸਿੰਘ ਦੇ ਪਿਤਾ ਕਾਬਲ ਸਿੰਘ ਪਾਰਟੀ ਦੇ ਬਾਨੀ ਆਗੂਆਂ ਵਿੱਚ ਸ਼ਾਮਲ ਹਨ। ਇਨ੍ਹਾਂ ਨਿਯੁਕਤੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਵਜੋਂ ਦੇਖਿਆ ਜਾ ਰਿਹਾ ਹੈ।

Akali Dal Waris Punjab De Punjab Politics Punjab Assembly Elections Gurvinder Singh Gill Raunta Rampura Phul Sikandar Singh Maluka Lakha Sidhana Rajwant Kaur Gharam Samrala Barjinder Singh Bablu Jandiala Dilsher Singh Punjab News


Recommended Posts