ਮਨੀ ਲਾਂਡਰਿੰਗ ਮਾਮਲੇ ’ਚ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ    ਰਾਸ਼ਟਰਪਤੀ ਮੁਰਮੂ ਨਾਲ ਅੱਜ ਰਾਤ 8 ਵਜੇ ਮਿਲੇਗਾ ‘ਇੰਡੀਆ’ ਗੱਠਜੋੜ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ    ਦਿੱਲੀ ਯੂਨੀਵਰਸਿਟੀ ’ਚ ਔਰਤਾਂ ਦੀ ਸੁਰੱਖਿਆ ਲਈ ਆਡਿਟ ਦੇ ਹੁਕਮ, 12 ਅਕਤੂਬਰ ਤੱਕ ਰਿਪੋਰਟ ਮੰਗੀ    ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ਦਾ ਸਰਕਾਰੀ ਘਰ ਖਾਲੀ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਰੱਦ    ਦਿੱਲੀ ਪੁਲੀਸ ਵੱਲੋਂ Cjp ਦੇ ਧਰਨੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ, ਨਵੀਂ ਦਿੱਲੀ ’ਚ ਰੋਕੂ ਹੁਕਮ ਲਾਗੂ    ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਚਾਰ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ, ਰਾਮਪੁਰਾ ਫੂਲ ਤੋਂ ਗਿੱਲ ਰੌਂਤਾ ਨੂੰ ਉਮੀਦਵਾਰ ਬਣਾਇਆ    ਅਮਰੀਕਾ ਵੱਲੋਂ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਮੁਅੱਤਲੀ ਦਾ Tcs ’ਤੇ ਅਸਰ ਨਹੀਂ ਪਵੇਗਾ: ਕੰਪਨੀ    ਮੈਡ ਸੰਧੂ ਕਤਲ ਕੇਸ ਸੁਲਝਿਆ, ਛੇ ਮੁਲਜ਼ਮ ਗ੍ਰਿਫ਼ਤਾਰ; ਮੁੱਖ ਸ਼ੂਟਰ ਗੁਜਰਾਤ ਤੋਂ ਕਾਬੂ    ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲਾ, ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪ੍ਰਗਟ ਸਿੰਘ ਤੇ ਸਚਿਨ ਪਾਇਲਟ, 2027 ਲਈ ਏਕਤਾ ਦਾ ਦਿੱਤਾ ਸੁਨੇਹਾ   
ਮਨੀ ਲਾਂਡਰਿੰਗ ਮਾਮਲੇ ’ਚ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ
October 9, 2026
Harcharan-Singh-Bhullar-Enforcem

ਮਨੀ ਲਾਂਡਰਿੰਗ ਮਾਮਲੇ ’ਚ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ

Prabhsimran Singh / Punjab

ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਨੇ ਇਹ ਮਾਮਲਾ 6 ਨਵੰਬਰ 2025 ਨੂੰ ਦਰਜ ਕੀਤਾ ਸੀ, ਜਦੋਂ ਸੀਬੀਆਈ ਨੇ ਭੁੱਲਰ ਨੂੰ 16 ਅਕਤੂਬਰ 2025 ਨੂੰ ਰਿਸ਼ਵਤਖ਼ੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਸ਼ਿਕਾਇਤਕਰਤਾ ਆਕਾਸ਼ ਬੱਟਾ ਨੇ ਦੋਸ਼ ਲਾਇਆ ਸੀ ਕਿ ਰੋਪੜ ਰੇਂਜ ਦੇ ਡੀਆਈਜੀ ਵਜੋਂ ਤਾਇਨਾਤ ਭੁੱਲਰ ਨੇ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਸਰਹਿੰਦ ਥਾਣੇ ਵਿੱਚ ਦਰਜ ਮਾਮਲੇ ’ਚ ਰਿਆਇਤ ਦੇਣ ਅਤੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਨਾ ਕਰਨ ਬਦਲੇ ਰਿਸ਼ਵਤ ਮੰਗੀ ਸੀ। ਸੀਬੀਆਈ ਨੇ 16 ਅਕਤੂਬਰ ਨੂੰ ਵਿਚੋਲੇ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਸੇ ਦਿਨ ਭੁੱਲਰ ਨੂੰ ਵੀ ਕਾਬੂ ਕੀਤਾ ਸੀ। ਈਡੀ ਨੇ ਅਦਾਲਤ ਵਿੱਚ ਭੁੱਲਰ ਦੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ, ਤਾਂ ਜੋ ਪੈਸਿਆਂ ਦੇ ਲੈਣ-ਦੇਣ ਅਤੇ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਜਾਂਚ ਕੀਤੀ ਜਾ ਸਕੇ। ਬਚਾਅ ਪੱਖ ਦੇ ਵਕੀਲਾਂ ਨੇ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਜਾਂਚ ਏਜੰਸੀਆਂ ਕੋਲ ਪਹਿਲਾਂ ਹੀ ਸਾਰੇ ਦਸਤਾਵੇਜ਼ ਮੌਜੂਦ ਹਨ ਅਤੇ ਗ੍ਰਿਫ਼ਤਾਰੀ ਦੀ ਲੋੜ ਨਹੀਂ ਸੀ। ਉਨ੍ਹਾਂ ਨੇ ਨਿਰਪੱਖ ਸੁਣਵਾਈ ਦੇ ਅਧਿਕਾਰਾਂ ਦਾ ਵੀ ਹਵਾਲਾ ਦਿੱਤਾ। ਅਦਾਲਤ ਵੱਲੋਂ ਰਿਮਾਂਡ ਅਰਜ਼ੀ ’ਤੇ ਫੈਸਲਾ ਸੁਣਾਇਆ ਜਾਣਾ ਬਾਕੀ ਹੈ।

Harcharan Singh Bhullar Enforcement Directorate Ed Money Laundering Case Punjab Police Suspended Dig Cbi Bribery Case Krishanu Sharda Akash Batta Chandigarh Court Punjab News


Recommended Posts