ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ   
ਫ਼ਰੀਦਕੋਟ ’ਚ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਗਰਮਾਇਆ, ਵਿਜੀਲੈਂਸ ਨੇ ਈ.ਓ. ਨੂੰ ਕਾਰਵਾਈ ਦੇ ਦਿੱਤੇ ਨਿਰਦੇਸ਼
October 10, 2026
Faridkot-Punjab-News-Vigilance-D

ਫ਼ਰੀਦਕੋਟ ’ਚ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਗਰਮਾਇਆ, ਵਿਜੀਲੈਂਸ ਨੇ ਈ.ਓ. ਨੂੰ ਕਾਰਵਾਈ ਦੇ ਦਿੱਤੇ ਨਿਰਦੇਸ਼

Prabhsimran Singh / Faridkot

ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਵਿਜੀਲੈਂਸ ਅਫ਼ਸਰ ਨੇ ਫ਼ਰੀਦਕੋਟ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਸਰਕਾਰੀ ਜ਼ਮੀਨ ’ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਰੇਲਵੇ ਸਟੇਸ਼ਨ ਅਤੇ ਜ਼ਿਲ੍ਹਾ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਨੇੜੇ ਬਣੀਆਂ ਝੁੱਗੀਆਂ ਕਾਰਨ ਸਫ਼ਾਈ, ਜਨਤਕ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਹੈ। ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਇਨ੍ਹਾਂ ਝੁੱਗੀਆਂ ਕਾਰਨ ਅਦਾਲਤੀ ਕੰਪਲੈਕਸ ਅਤੇ ਵਕੀਲਾਂ ਦੇ ਚੈਂਬਰਾਂ ਵਿੱਚ ਚੋਰੀਆਂ ਵਧੀਆਂ ਹਨ। ਉੱਧਰ, ਰੇਲਵੇ ਅਧਿਕਾਰੀਆਂ ਨੇ ਵੀ ਮਾਲ ਗੱਡੀਆਂ ਵਿੱਚੋਂ ਚੋਰੀ ਦੇ ਖ਼ਤਰੇ ਅਤੇ ਰੇਲਵੇ ਸੁਰੱਖਿਆ ਸਬੰਧੀ ਚਿੰਤਾ ਜਤਾਈ ਹੈ। ਗੰਦਗੀ, ਖੜ੍ਹੇ ਗੰਦੇ ਪਾਣੀ, ਖੁੱਲ੍ਹੇ ਵਿੱਚ ਸ਼ੌਚ ਅਤੇ ਅਸੁਰੱਖਿਅਤ ਬਿਜਲੀ ਕੁਨੈਕਸ਼ਨਾਂ ਕਾਰਨ ਅੱਗ ਲੱਗਣ ਦਾ ਖ਼ਤਰਾ ਵੀ ਦੱਸਿਆ ਗਿਆ ਹੈ। ਨਗਰ ਕੌਂਸਲ ਦੇ ਈ.ਓ. ਅੰਮ੍ਰਿਤ ਲਾਲ ਨੇ ਕਿਹਾ ਕਿ ਕਬਜ਼ੇ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਜ਼ਮੀਨ ਮਾਲ ਵਿਭਾਗ ਦੀ ਹੈ, ਇਸ ਲਈ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜ਼ਮੀਨ ਖਾਲੀ ਕਰਵਾਉਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਕਾਨੂੰਨੀ ਸਲਾਹ ਲੈ ਲਈ ਗਈ ਹੈ ਅਤੇ ਜਲਦੀ ਅਗਲੀ ਕਾਰਵਾਈ ਕੀਤੀ ਜਾਵੇਗੀ।

Faridkot Punjab News Vigilance Department Municipal Council Illegal Encroachment Railway Station Judicial Complex Revenue Department Amrit Lal Government Land


Recommended Posts