ਫ਼ਰੀਦਕੋਟ ’ਚ Asi 80 ਹਜ਼ਾਰ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਪਹਿਲਾਂ ਵੀ ਲਏ ਸਨ 40 ਹਜ਼ਾਰ    ਸੰਗਰੂਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂ ਰੈਲੀ, ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ    ਵੋਟਾਂ ਕੰਮਾਂ ਦੇ ਆਧਾਰ ’ਤੇ ਮੰਗਾਂਗਾ, ਪਸੰਦ ਆਉਣ ਤਾਂ ਹੀ ਵੋਟ ਪਾਇਓ: ਕੁਲਜੀਤ ਰੰਧਾਵਾ    ਚੰਡੀਗੜ੍ਹ ’ਚ ‘ਆਪ’ ਦਾ ਪ੍ਰਦਰਸ਼ਨ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ    ਦਿੱਲੀ ਮੈਟਰੋ ਤੇ ਰੇਲ ਸੇਵਾਵਾਂ ਬੰਦ ਕਰਨ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਅਧਿਕਾਰੀਆਂ ਖ਼ਿਲਾਫ਼ ਤੌਹੀਨ ਦੀ ਅਰਜ਼ੀ    ਰਾਹੁਲ ਗਾਂਧੀ ਦਾ ਬਿਆਨ: ‘ਗਿਆਨੇਸ਼ ਕੁਮਾਰ ਜਾਣਗੇ, ਫਿਰ ਲੋਕਤੰਤਰ ਦੀ ਮੁਰੰਮਤ ਸ਼ੁਰੂ ਹੋਵੇਗੀ’    ਹੋਲੋਗ੍ਰਾਮ ਤਕਨਾਲੋਜੀ ਰਾਹੀਂ ਸਟੇਜ ’ਤੇ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ’ਚ ਵਰਲਡ ਟੂਰ ਦੀ ਸ਼ੁਰੂਆਤ    ਮਨੀ ਲਾਂਡਰਿੰਗ ਮਾਮਲੇ ’ਚ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ    ਰਾਸ਼ਟਰਪਤੀ ਮੁਰਮੂ ਨਾਲ ਅੱਜ ਰਾਤ 8 ਵਜੇ ਮਿਲੇਗਾ ‘ਇੰਡੀਆ’ ਗੱਠਜੋੜ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ    ਦਿੱਲੀ ਯੂਨੀਵਰਸਿਟੀ ’ਚ ਔਰਤਾਂ ਦੀ ਸੁਰੱਖਿਆ ਲਈ ਆਡਿਟ ਦੇ ਹੁਕਮ, 12 ਅਕਤੂਬਰ ਤੱਕ ਰਿਪੋਰਟ ਮੰਗੀ   
ਸੰਗਰੂਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂ ਰੈਲੀ, ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
October 10, 2026
Punjab-Employees-Punjab-Pensione

ਸੰਗਰੂਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂ ਰੈਲੀ, ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

Prabhsimran Singh / Sangrur

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦੀ ਕੋਠੀ ਨੇੜੇ ਵਿਸ਼ਾਲ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਸੰਗਰੂਰ-ਪਟਿਆਲਾ ਬਾਈਪਾਸ ਦੇ ਓਵਰਬ੍ਰਿਜ ਨੇੜੇ ਹੋਈ ਰੈਲੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਤੋਂ ਆਗੂ ਤੇ ਮੁਲਾਜ਼ਮ ਸ਼ਾਮਲ ਹੋਏ। ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਮਹਿੰਗਾਈ ਭੱਤਾ (DA) ਦੇਣ ਤੋਂ ਵੀ ਪਿੱਛੇ ਹਟ ਰਹੀ ਹੈ। ਉਨ੍ਹਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਏਕਾ ਬਣਾਈ ਰੱਖਣ ਅਤੇ ਆਪਣੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਤਿੰਨ ਮਹੀਨਿਆਂ ਦੀ ਮਹਿਮਾਨ ਹੈ। ਰੈਲੀ ਤੋਂ ਬਾਅਦ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਗੁਰਨਾਮ ਸਿੰਘ ਵਿਰਕ ਅਤੇ ਧਨਵੰਤ ਸਿੰਘ ਭੱਠਲ ਸਮੇਤ ਕਈ ਆਗੂ ਮੌਜੂਦ ਸਨ।

Punjab Employees Punjab Pensioners Sangrur Rally Punjab Government Da Arrears Employees Protest Pensioners Protest Punjab News


Recommended Posts