October 10, 2026
ਫ਼ਰੀਦਕੋਟ ’ਚ Asi 80 ਹਜ਼ਾਰ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਪਹਿਲਾਂ ਵੀ ਲਏ ਸਨ 40 ਹਜ਼ਾਰ
Prabhsimran Singh / Faridkot
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਫ਼ਰੀਦਕੋਟ ਵਿੱਚ ਤਾਇਨਾਤ ASI ਗੁਰਬਖ਼ਸ਼ ਸਿੰਘ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਅਨੁਸਾਰ, ਮੁਲਜ਼ਮ ਫ਼ਰੀਦਕੋਟ ਦੇ ਪਿੰਡ ਸੈਦੋਕੇ ਦਾ ਰਹਿਣ ਵਾਲਾ ਹੈ। ਵਿਜੀਲੈਂਸ ਦੇ ਬੁਲਾਰੇ ਮੁਤਾਬਕ, ਪਿੰਡ ਘੁਗਿਆਣਾ ਦੇ ਲੱਖਾ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਪਰਿਵਾਰ ਖ਼ਿਲਾਫ਼ ਦਰਜ ਅਪਰਾਧਿਕ ਮਾਮਲਾ ਰੱਦ ਕਰਵਾਉਣ ਬਦਲੇ ASI ਪਹਿਲਾਂ ਹੀ 40,000 ਰੁਪਏ ਲੈ ਚੁੱਕਾ ਸੀ ਅਤੇ ਹੁਣ 80,000 ਰੁਪਏ ਹੋਰ ਮੰਗ ਰਿਹਾ ਸੀ। ਸ਼ਿਕਾਇਤ ਅਤੇ ਆਡੀਓ ਰਿਕਾਰਡਿੰਗ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਸਾਦਿਕ ਦੇ ਇੱਕ ਢਾਬੇ ’ਤੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ASI ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਫ਼ਿਰੋਜ਼ਪੁਰ ਰੇਂਜ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Faridkot Punjab Vigilance Bureau Asi Gurbakhsh Singh Bribery Case Corruption Punjab Police Sadik Ferozepur Range Punjab News