ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ   
ਮਹੇੜੂ ਦੇ ਪੀਜੀ ’ਚੋਂ Lpu ਦੇ 21 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ, ਪੁਲੀਸ ਜਾਂਚ ਜਾਰੀ
October 11, 2026
Maheru-Lpu-Student-Abhishek-Pate

ਮਹੇੜੂ ਦੇ ਪੀਜੀ ’ਚੋਂ Lpu ਦੇ 21 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ, ਪੁਲੀਸ ਜਾਂਚ ਜਾਰੀ

Prabhsimran Singh / Phagwara

ਲਾਅ ਗੇਟ ਇਲਾਕੇ ਵਿੱਚ ਸਥਿਤ ਇੱਕ ਨਿੱਜੀ ਪੀਜੀ ਵਿੱਚੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ 21 ਸਾਲਾ ਵਿਦਿਆਰਥੀ ਅਭਿਸ਼ੇਕ ਪਟੇਲ ਦੀ ਲਾਸ਼ ਮਿਲੀ ਹੈ। ਇਹ ਘਟਨਾ 10 ਅਤੇ 11 ਅਕਤੂਬਰ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਪਟੇਲ ਪੁੱਤਰ ਸੀਆ ਰਾਮ ਪਟੇਲ, ਵਾਸੀ ਚੰਦਾਪੁਰ, ਜ਼ਿਲ੍ਹਾ ਬਨਾਰਸ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਸ ਦੀ ਲਾਸ਼ ਤੇਜ ਪੀਜੀ ਦੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਇਲਾਕਾ ਥਾਣਾ ਸਤਨਾਮਪੁਰਾ ਅਧੀਨ ਆਉਂਦਾ ਹੈ। ਮੁੱਢਲੀਆਂ ਰਿਪੋਰਟਾਂ ਮੁਤਾਬਕ, ਵਿਦਿਆਰਥੀ ਨਿੱਜੀ ਸਮੱਸਿਆਵਾਂ ਕਾਰਨ ਮਾਨਸਿਕ ਤਣਾਅ ਵਿੱਚ ਸੀ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲੀਸ ਜਾਂਚ ਤੋਂ ਬਾਅਦ ਹੀ ਲੱਗੇਗਾ। ਲਾਸ਼ ਨੂੰ ਕਾਨੂੰਨੀ ਕਾਰਵਾਈ ਲਈ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

Maheru Lpu Student Abhishek Patel Phagwara News Law Gate Punjab News Student Death Satnampura Police Police Investigation


Recommended Posts