ਪੰਜਾਬ ਦੀ ਅੰਤਿਮ ਵੋਟਰ ਸੂਚੀ ਜਾਰੀ, ਸੂਬੇ ’ਚ 2.01 ਕਰੋੜ ਵੋਟਰ ਦਰਜ    ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ, Cbi ਦੀ ਜ਼ਬਰੀ ਕਾਰਵਾਈ ’ਤੇ ਰੋਕ    ਪੰਜਾਬ ਦੇ 7.5 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ Da ਬਕਾਏ ਦਾ ਮਾਮਲਾ: ਹਾਈ ਕੋਰਟ ਵੱਲੋਂ ਸਰਕਾਰ ਨੂੰ ਅਪਰਾਧਿਕ ਮਾਣਹਾਨੀ ਦਾ ਨੋਟਿਸ    ਗੁਰਦੁਆਰਾ ਬੰਗਲਾ ਸਾਹਿਬ ਮਾਮਲੇ ’ਚ ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ Fir ਦਰਜ    ਪੰਜਾਬ ਦੇ ਪਾਰਕ ਹਸਪਤਾਲਾਂ ’ਤੇ Ed ਦੀ ਛਾਪੇਮਾਰੀ, ਆਯੁਸ਼ਮਾਨ ਭਾਰਤ ਯੋਜਨਾ ’ਚ ਗੜਬੜੀਆਂ ਦੀ ਜਾਂਚ    ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦੇਹਾਂਤ, 84 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ    ਹਾਰਟ ਅਟੈਕ ਪਰੌਂਠੇ ਵਾਲੇ’ ਦੀ ਦੁਕਾਨ ’ਤੇ ਹਮਲੇ ਦੀ ਕੋਸ਼ਿਸ਼, ਦੁਕਾਨਦਾਰ ਨੇ ਲਗਾਏ ਗੰਭੀਰ ਦੋਸ਼    ਬੰਗਲਾ ਸਾਹਿਬ ਵਿਵਾਦ ’ਤੇ ਹਰਸਿਮਰਤ ਬਾਦਲ ਤੇ ਐੱਚ.ਐੱਸ. ਫੂਲਕਾ ਆਹਮੋ-ਸਾਹਮਣੇ, ਹਰਸਿਮਰਤ ਨੇ ਹਟਾਈ ਪੋਸਟ    ਪਟਿਆਲਾ ਦੀ ਪੱਤਰਕਾਰੀ ਵਿਰਾਸਤ ਨੂੰ ਸੰਭਾਲਣ ਦਾ ਉਪਰਾਲਾ: ਸ. ਉਜਾਗਰ ਸਿੰਘ ਦੀ ਪੁਸਤਕ ‘ਪਟਿਆਲਵੀ ਪੱਤਰਕਾਰ’ ਰਿਲੀਜ਼    ਸਾਹਨੀ ਦੀ ਅਪੀਲ ’ਤੇ ਦਿਲਜੀਤ ਦੋਸਾਂਝ ਨੇ ਬਦਲੀ ਦਿੱਲੀ ਕੰਸਰਟ ਦੀ ਤਾਰੀਖ, ਹੁਣ 30 ਅਕਤੂਬਰ ਨੂੰ ਹੋਵੇਗਾ ਸ਼ੋਅ   
ਭਿੱਖੀਵਿੰਡ ਦਾ ਸੇਵਾ ਕੇਂਦਰ ਬੰਦ ਰਹਿਣ ਕਾਰਨ ਲੋਕ ਹੋਏ ਖੱਜਲ-ਖੁਆਰ, ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ’ਚ ਪ੍ਰਦਰਸ਼ਨ
October 12, 2026
Sewa-Kendra-Employees-Union-Punj

ਭਿੱਖੀਵਿੰਡ ਦਾ ਸੇਵਾ ਕੇਂਦਰ ਬੰਦ ਰਹਿਣ ਕਾਰਨ ਲੋਕ ਹੋਏ ਖੱਜਲ-ਖੁਆਰ, ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ’ਚ ਪ੍ਰਦਰਸ਼ਨ

Prabhsimran Singh / Punjab

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਕੰਮ ਬੰਦ ਰੱਖਣ ਕਾਰਨ ਭਿੱਖੀਵਿੰਡ ਦਾ ਸੇਵਾ ਕੇਂਦਰ ਵੀ ਬੰਦ ਰਿਹਾ। ਇਸ ਕਾਰਨ ਸਰਕਾਰੀ ਸੇਵਾਵਾਂ ਲੈਣ ਲਈ ਪਹੁੰਚੇ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਸੇਵਾ ਕੇਂਦਰ ਪਹੁੰਚੇ ਹਰਿੰਦਰ ਸਿੰਘ, ਰਘਬੀਰ ਸਿੰਘ ਅਤੇ ਹਰਭਾਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਜ਼ਰੂਰੀ ਕੰਮ ਕਰਵਾਉਣ ਆਏ ਸਨ, ਪਰ ਕੇਂਦਰ ਬੰਦ ਹੋਣ ਕਾਰਨ ਉਨ੍ਹਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਪਰਤਣਾ ਪਿਆ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦਾ ਸਮਾਂ ਅਤੇ ਆਉਣ-ਜਾਣ ਦਾ ਖ਼ਰਚਾ ਬਰਬਾਦ ਹੁੰਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਯੂਨੀਅਨ ਵੱਲੋਂ ਤਨਖ਼ਾਹਾਂ, ਛੁੱਟੀਆਂ ਅਤੇ ਹੋਰ ਸੇਵਾ ਸਬੰਧੀ ਮਸਲਿਆਂ ਦੇ ਹੱਲ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਫੂਕ ਕੇ ਰੋਸ ਜ਼ਾਹਰ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

Sewa Kendra Employees Union Punjab Bhikhiwind News Punjab News Sewa Kendra Strike Employees Protest Bhagwant Mann Aman Arora Government Services Punjab Employees Tarn Taran News


Recommended Posts