ਪੰਜਾਬ ਦੀ ਅੰਤਿਮ ਵੋਟਰ ਸੂਚੀ ਜਾਰੀ, ਸੂਬੇ ’ਚ 2.01 ਕਰੋੜ ਵੋਟਰ ਦਰਜ    ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ, Cbi ਦੀ ਜ਼ਬਰੀ ਕਾਰਵਾਈ ’ਤੇ ਰੋਕ    ਪੰਜਾਬ ਦੇ 7.5 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ Da ਬਕਾਏ ਦਾ ਮਾਮਲਾ: ਹਾਈ ਕੋਰਟ ਵੱਲੋਂ ਸਰਕਾਰ ਨੂੰ ਅਪਰਾਧਿਕ ਮਾਣਹਾਨੀ ਦਾ ਨੋਟਿਸ    ਗੁਰਦੁਆਰਾ ਬੰਗਲਾ ਸਾਹਿਬ ਮਾਮਲੇ ’ਚ ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ Fir ਦਰਜ    ਪੰਜਾਬ ਦੇ ਪਾਰਕ ਹਸਪਤਾਲਾਂ ’ਤੇ Ed ਦੀ ਛਾਪੇਮਾਰੀ, ਆਯੁਸ਼ਮਾਨ ਭਾਰਤ ਯੋਜਨਾ ’ਚ ਗੜਬੜੀਆਂ ਦੀ ਜਾਂਚ    ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦੇਹਾਂਤ, 84 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ    ਹਾਰਟ ਅਟੈਕ ਪਰੌਂਠੇ ਵਾਲੇ’ ਦੀ ਦੁਕਾਨ ’ਤੇ ਹਮਲੇ ਦੀ ਕੋਸ਼ਿਸ਼, ਦੁਕਾਨਦਾਰ ਨੇ ਲਗਾਏ ਗੰਭੀਰ ਦੋਸ਼    ਬੰਗਲਾ ਸਾਹਿਬ ਵਿਵਾਦ ’ਤੇ ਹਰਸਿਮਰਤ ਬਾਦਲ ਤੇ ਐੱਚ.ਐੱਸ. ਫੂਲਕਾ ਆਹਮੋ-ਸਾਹਮਣੇ, ਹਰਸਿਮਰਤ ਨੇ ਹਟਾਈ ਪੋਸਟ    ਪਟਿਆਲਾ ਦੀ ਪੱਤਰਕਾਰੀ ਵਿਰਾਸਤ ਨੂੰ ਸੰਭਾਲਣ ਦਾ ਉਪਰਾਲਾ: ਸ. ਉਜਾਗਰ ਸਿੰਘ ਦੀ ਪੁਸਤਕ ‘ਪਟਿਆਲਵੀ ਪੱਤਰਕਾਰ’ ਰਿਲੀਜ਼    ਸਾਹਨੀ ਦੀ ਅਪੀਲ ’ਤੇ ਦਿਲਜੀਤ ਦੋਸਾਂਝ ਨੇ ਬਦਲੀ ਦਿੱਲੀ ਕੰਸਰਟ ਦੀ ਤਾਰੀਖ, ਹੁਣ 30 ਅਕਤੂਬਰ ਨੂੰ ਹੋਵੇਗਾ ਸ਼ੋਅ   
ਪੰਜਾਬ ਦੀ ਅੰਤਿਮ ਵੋਟਰ ਸੂਚੀ ਜਾਰੀ, ਸੂਬੇ ’ਚ 2.01 ਕਰੋੜ ਵੋਟਰ ਦਰਜ
October 12, 2026
Punjab-Voter-List-Punjab-Sir-Fin

ਪੰਜਾਬ ਦੀ ਅੰਤਿਮ ਵੋਟਰ ਸੂਚੀ ਜਾਰੀ, ਸੂਬੇ ’ਚ 2.01 ਕਰੋੜ ਵੋਟਰ ਦਰਜ

Prabhsimran Singh / Punjab

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਮੁਕੰਮਲ ਹੋਣ ਤੋਂ ਬਾਅਦ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਮੁਤਾਬਕ ਸੂਬੇ ਵਿੱਚ ਕੁੱਲ 2,01,00,727 ਵੋਟਰ ਦਰਜ ਕੀਤੇ ਗਏ ਹਨ, ਜੋ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਅੰਤਿਮ ਸੂਚੀ ਵਿੱਚ 1,03,76,026 ਪੁਰਸ਼, 97,24,195 ਮਹਿਲਾ ਅਤੇ 506 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਸਾਲ ਅਗਸਤ ਵਿੱਚ ਜਾਰੀ ਖਰੜਾ ਸੂਚੀ ਵਿੱਚੋਂ 20,66,608 ਵੋਟਰਾਂ ਦੇ ਨਾਂ ਹਟਾਏ ਗਏ ਸਨ, ਜਿਸ ਤੋਂ ਬਾਅਦ ਵੋਟਰਾਂ ਦੀ ਗਿਣਤੀ 1,93,94,435 ਰਹਿ ਗਈ ਸੀ। ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਕਟੌਤੀ ਦੇ ਮੁੱਖ ਕਾਰਨਾਂ ਵਿੱਚ ਮੌਤ, ਸੂਬੇ ਤੋਂ ਪੱਕੇ ਤੌਰ ’ਤੇ ਬਾਹਰ ਚਲੇ ਜਾਣਾ, ਪੁਰਾਣੇ ਪਤੇ ’ਤੇ ਨਾ ਮਿਲਣਾ ਅਤੇ ਇੱਕ ਤੋਂ ਵੱਧ ਥਾਵਾਂ ’ਤੇ ਦਰਜ ਵੋਟਾਂ ਸ਼ਾਮਲ ਹਨ। ਉਨ੍ਹਾਂ ਮੁਤਾਬਕ, ਸੁਧਾਈ ਮੁਹਿੰਮ ਦੌਰਾਨ 34 ਲੱਖ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਅਤੇ ਉਨ੍ਹਾਂ ਦਾ ਪੱਖ ਸੁਣ ਕੇ ਰਿਕਾਰਡ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ। ਇਸ ਪ੍ਰਕਿਰਿਆ ਦੌਰਾਨ ਨਵੇਂ ਵੋਟਰਾਂ ਨੂੰ ਵੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਵੋਟਰਾਂ ਦੇ ਨਾਂ ਹਟਾਉਣ ਲਈ ਮੌਤ ਸਰਟੀਫਿਕੇਟ ਲਏ ਗਏ ਅਤੇ ਦੋਹਰੀਆਂ ਵੋਟਾਂ ਦੀ ਵੱਖਰੀ ਸੂਚੀ ਤਿਆਰ ਕੀਤੀ ਗਈ। ਅੰਤਿਮ ਵੋਟਰ ਸੂਚੀ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਅਪਡੇਟ ਕਰ ਦਿੱਤੀ ਗਈ ਹੈ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਸਾਂਝੀ ਕੀਤੀ ਗਈ ਹੈ।

Punjab Voter List Punjab Sir Final Electoral Roll Punjab Elections 2027 Election Commission Of India Anindita Mitra Punjab News Voter Registration Electoral Revision


Recommended Posts