October 13, 2026
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ Cm ਮਾਨ ਐਕਸ਼ਨ ਮੋਡ 'ਚ, ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
Prabhsimran Singh / Punjab
ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਲੈ ਕੇ ਉੱਚ ਪੱਧਰੀ ਆਨਲਾਈਨ ਮੀਟਿੰਗ ਸੱਦੀ ਹੈ, ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐੱਸ.ਐੱਸ.ਪੀ., ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਸ਼ਾਮਲ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ, ਮੀਟਿੰਗ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਕਤਲ ਮਗਰੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਵੀ ਸੂਬਾ ਸਰਕਾਰ 'ਤੇ ਸਵਾਲ ਚੁੱਕੇ ਹਨ।
Parvinder Singh Jhota Mansa Murder Case Bhagwant Mann Punjab Government Punjab Police Law And Order Punjab High Level Meeting Ssp Sdm Dsp Punjab News Mansa News