October 13, 2026
Cm ਭਗਵੰਤ ਮਾਨ ਦੇ ਸਾਬਕਾ Osd ਮਨਜੀਤ ਸਿੰਘ ਸਿੱਧੂ ਨੇ ਫੜਿਆ ਕਾਂਗਰਸ ਦਾ ਪੱਲਾ
Prabhsimran Singh / Punjab
ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਅਤੇ ਨਜ਼ਦੀਕੀ ਦੋਸਤ ਮਨਜੀਤ ਸਿੰਘ ਸਿੱਧੂ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਸਿੱਧੂ ਨੂੰ ਜਨਵਰੀ 2023 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ OSD ਵਜੋਂ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ, ਸਿਹਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ 18 ਨਵੰਬਰ 2023 ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਨਜੀਤ ਸਿੰਘ ਸਿੱਧੂ ਪੁਰਾਣੇ ਪੱਤਰਕਾਰ ਹਨ ਅਤੇ ਭਗਵੰਤ ਮਾਨ ਦੇ ਬਚਪਨ ਦੇ ਦੋਸਤ ਰਹੇ ਹਨ। ਦੋਵੇਂ ਕਾਲਜ ਦੇ ਦਿਨਾਂ ਵਿੱਚ ਵੀ ਇਕੱਠੇ ਰਹੇ। ਉਨ੍ਹਾਂ ਨੇ ਨੌਕਰੀ ਤੋਂ ਅਸਤੀਫ਼ਾ ਦੇਣ ਮਗਰੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਨਾਲ ਆਮ ਆਦਮੀ ਪਾਰਟੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ ਸੀ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਮੀਡੀਆ ਪ੍ਰਬੰਧਨ ਦੀ ਜ਼ਿੰਮੇਵਾਰੀ ਵੀ ਨਿਭਾਈ ਸੀ।
Manjit Singh Sidhu Bhagwant Mann Pargat Singh Punjab Congress Aam Aadmi Party Punjab Politics Former Osd Punjab News Political News Congress Party