ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ Fir ਦਰਜ, ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਮੇਤ ਦੋ ਗ੍ਰਿਫ਼ਤਾਰ    ਆਸਾਰਾਮ ਦੀ ਅਪੀਲ ’ਤੇ 17 ਨਵੰਬਰ ਨੂੰ ਸੁਣਵਾਈ, ਸਰੈਂਡਰ ਕਰਨ ਤੋਂ ਬਾਅਦ ਹੀ ਹੋਵੇਗੀ ਅੱਗੇ ਦੀ ਕਾਰਵਾਈ    ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਤੋਂ ਬਾਅਦ ਭੜਕੀ ਭੀੜ, ਮੁਲਜ਼ਮ ਦੇ ਮੈਡੀਕਲ ਸਟੋਰ ਨੂੰ ਲਾਈ ਅੱਗ; ਘਰ ’ਤੇ ਚੱਲਿਆ ਪੀਲਾ ਪੰਜਾ    ਪੰਜਾਬ ਪੁਲੀਸ ਦਾ ਸਿਪਾਹੀ ਹੀ ਨਿਕਲਿਆ ਨਸ਼ਾ ਤਸਕਰ, 15 ਕਿੱਲੋ ਹੈਰੋਇਨ ਸਮੇਤ Ncb ਤੇ Bsf ਨੇ ਕੀਤਾ ਕਾਬੂ    ਪੰਜਾਬ ਤੇ ਹਰਿਆਣਾ ਦੇ ਪੈਟਰੋਲ ਪੰਪ ਡੀਲਰਾਂ ਦਾ ਵੱਡਾ ਐਲਾਨ, Upi ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ    ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਕੌਮੀ ਘੱਟ ਗਿਣਤੀ ਕਮਿਸ਼ਨ ਸਖ਼ਤ, ਪੰਜਾਬ ਦੇ Dgp ਤੋਂ ਮੰਗੀ ਰਿਪੋਰਟ    ਬਲਟਾਣਾ ’ਚ ਸਾਬਕਾ ਕੌਂਸਲਰ ਦੇ ਘਰ ’ਤੇ ਫਾਇਰਿੰਗ, 7 ਤੋਂ 8 ਰਾਊਂਡ ਚੱਲੀਆਂ ਗੋਲੀਆਂ; ਪਰਿਵਾਰ ਨੂੰ ਪਹਿਲਾਂ ਵੀ ਮਿਲੀਆਂ ਸਨ ਧਮਕੀਆਂ    ਮਾਨਸਾ ਧਰਨੇ ਤੋਂ ਪਹਿਲਾਂ ਪੰਜਾਬ ਪੁਲੀਸ ਦੀ ਕਾਰਵਾਈ, ਮਨਪ੍ਰੀਤ ਇਆਲੀ ਹਿਰਾਸਤ ’ਚ; ਕਈ ਆਗੂ ਘਰਾਂ ’ਚ ਨਜ਼ਰਬੰਦ    ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ, 3 ਪਿਸਤੌਲਾਂ ਸਣੇ ਹਥਿਆਰ ਬਰਾਮਦ    ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਵੱਡੀ ਅਪਡੇਟ, ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਹਿਰਾਸਤ ’ਚ ਲਏ ਜਾਣ ਦੀ ਸੂਚਨਾ   
ਡੇਅਰੀ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ’ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ*
August 19, 2026
-School-Of-Eminence-Khanna-Dairy

ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਲਿਆਂਦੇ ਗਏ 90 ਦੁੱਧ ਦੇ ਸੈਂਪਲਾਂ ਦੀ ਕੀਤ ਜਾਂਚ*

ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਲਿਆਂਦੇ ਗਏ 90 ਦੁੱਧ ਦੇ ਸੈਂਪਲਾਂ ਦੀ ਕੀਤ ਜਾਂਚ*

Dharaledar Bureau / Ludhiana

ਲੁਧਿਆਣਾ, 19 ਅਗਸਤ - ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਦੀ ਅਗਵਾਈ ਹੇਠ ਸਕੂਲ ਆਫ ਐਮੀਨੈਂਸ (ਐਸ ਓ ਈ), ਖੰਨਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ (ਸਕੂਲ) ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਦੁੱਧ ਦੀ ਮਹੱਤਤਾ, ਦੁੱਧ ਅਤੇ ਦੁੱਧ ਪਦਾਰਥਾਂ ਦੀ ਵਰਤੋਂ, ਜੰਕ ਫੂਡ ਅਤੇ ਕੋਲਡ ਡਰਿੰਕਸ ਤੋਂ ਪਰਹੇਜ਼ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ ਵੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ। ਕੈਂਪ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਲਿਆਂਦੇ ਗਏ ਕੁੱਲ 90 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 51 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ, ਜਦਕਿ 39 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ। ਹਾਲਾਂਕਿ, ਜਾਂਚ ਕੀਤੇ ਗਏ ਕਿਸੇ ਵੀ ਦੁੱਧ ਦੇ ਸੈਂਪਲ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ। ਕੈਂਪ ਦੌਰਾਨ ਮਿਸ ਅੰਕਿਤ ਕਪੂਰ, ਡੇਅਰੀ ਵਿਕਾਸ ਇੰਸਪੈਕਟਰ ਸੁਖਵਿੰਦਰ ਸਿੰਘ, ਅਗਮਪ੍ਰੀਤ ਕੌਰ ਅਤੇ ਅਨੁਰਾਗਪ੍ਰੀਤ ਕੌਰ ਵੱਲੋਂ ਆਪੋ-ਆਪਣੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਇੰਚਾਰਜ ਸੰਧਿਆ ਕਪੂਰ ਨੇ ਵਿਭਾਗ ਵੱਲੋਂ ਲਗਾਏ ਗਏ ਜਾਗਰੂਕਤਾ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਨਿਰੰਤਰ ਲਗਾਏ ਜਾਣੇ ਚਾਹੀਦੇ ਹਨ, ਤਾਂ ਜੋ ਵਿਦਿਆਰਥੀਆਂ ਵਿੱਚ ਖਾਣ-ਪੀਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਹੋ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਦਿੱਤੀ ਗਈ ਕੈਰੀਅਰ ਗਾਈਡੈਂਸ ਸਬੰਧੀ ਜਾਣਕਾਰੀ ਵੀ ਬਹੁਤ ਮਹੱਤਵਪੂਰਨ ਅਤੇ ਲਾਹੇਵੰਦ ਰਹੀ। ਇਸ ਮੌਕੇ ਸਕੂਲ ਇੰਚਾਰਜ ਸੰਧਿਆ ਕਪੂਰ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਿਲਕ ਪੀਓ ਅਤੇ ਮਿਲਕ ਕੇਕ ਦੀ ਰਿਫਰੈਸ਼ਮੈਂਟ ਵੀ ਦਿੱਤੀ ਗਈ। ਵਿਭਾਗ ਵੱਲੋਂ ਕਰਵਾਏ ਗਏ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਅਤੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਵੀ ਪ੍ਰਦਾਨ ਕੀਤੇ ਗਏ। ਡੇਅਰੀ ਵਿਕਾਸ ਵਿਭਾਗ ਵੱਲੋਂ ਕਰਵਾਇਆ ਗਿਆ ਇਹ ਜਾਗਰੂਕਤਾ ਕੈਂਪ ਵਿਦਿਆਰਥੀਆਂ ਨੂੰ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਸਿਹਤਮੰਦ ਖੁਰਾਕ ਅਤੇ ਭਵਿੱਖ ਵਿੱਚ ਸਹੀ ਕੈਰੀਅਰ ਦੀ ਚੋਣ ਸਬੰਧੀ ਜਾਗਰੂਕ ਕਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਇਆ।

School Of Eminence Khanna Dairy Development Department Punjab 90 Milk Consumer Awareness Camp Milk Quality Testing Punjab Dairy Development Punjab Long tail 90 39 ludhiananews khannanews punjabnews milkawareness milkquality dairydevelopment punjabdairyde


Recommended Posts