ਮਨਪ੍ਰੀਤ ਬਾਦਲ ਨੇ ਪਰਿਵਾਰ ਸਮੇਤ Pm ਮੋਦੀ ਨਾਲ ਕੀਤੀ ਮੁਲਾਕਾਤ, ਧੀ ਦੇ ਵਿਆਹ ਦਾ ਦਿੱਤਾ ਸੱਦਾ ਪੱਤਰ    ਮਾਨਸਾ ’ਚ ਅਸ਼ਵਨੀ ਦੀ ਦੁਕਾਨ ’ਤੇ ਲਗਾਇਆ ਪਰਵਿੰਦਰ ਸਿੰਘ ਝੋਟਾ ਦਾ ਬੈਨਰ, ਲਿਖਿਆ ‘ਮੇਰੀ ਮੌਤ ’ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ’    ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ਖਾਰਜ    ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮੁੱਦਾ ਅਮਰੀਕਾ ਤੱਕ ਪੁੱਜਿਆ, ਕਾਂਗਰਸਮੈਨ ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ    ਪਰਵਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਸਿਟੀ-2 ਦੀ ਐੱਸਐੱਚਓ ਬੇਅੰਤ ਕੌਰ ਮੁਅੱਤਲ    ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਸਚਿਨ ਪਾਇਲਟ ਵੱਲੋਂ 100 ਫੀਸਦੀ ਦਾਅਵਾ, Cm ਚਿਹਰੇ ਬਾਰੇ ਕਹੀ ਵੱਡੀ ਗੱਲ    ਲੁਧਿਆਣਾ ’ਚ ਰੋਸ ਪ੍ਰਦਰਸ਼ਨ ਦੌਰਾਨ ਵੱਡਾ ਹਾਦਸਾ, ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ    ਪਰਵਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਨੇ ਕੀਤੀਆਂ ਸਨ 5 ਫ਼ੋਨ ਕਾਲਾਂ, ਪੁੱਤਰ ਨੂੰ 4 ਅਤੇ ਤਾਏ ਨੂੰ ਇਕ ਵਾਰ ਕੀਤਾ ਫ਼ੋਨ    ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਸ਼ੁਰੂ, ਕਈ ਜ਼ਿਲ੍ਹਿਆਂ ਵਿੱਚ ਬਾਜ਼ਾਰ ਬੰਦ    ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ Fir ਦਰਜ, ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਮੇਤ ਦੋ ਗ੍ਰਿਫ਼ਤਾਰ   
ਰਾਜਪੁਰਾ ਬਲਾਕ ਦੇ ਪਿੰਡ ਚੰਦੂਮਾਜਰਾ ਅਤੇ ਬਲਸੂਆਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ
August 5, 2026
Punjabi-Khabran

Dharaledar Bureau / Punjab

ਰਾਜਪੁਰਾ, 05 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਰਾਜਪੁਰਾ ਬਲਾਕ ਦੇ ਪਿੰਡ ਚੰਦੂਮਾਜਰਾ ਅਤੇ ਬਲਸੂਆਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts