October 15, 2026
ਪਰਵਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਸਿਟੀ-2 ਦੀ ਐੱਸਐੱਚਓ ਬੇਅੰਤ ਕੌਰ ਮੁਅੱਤਲ
Prabhsimran Singh / Mansa
ਪਰਵਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ਵਿੱਚ ਮਾਨਸਾ ਦੇ ਥਾਣਾ ਸਿਟੀ-2 ਦੀ ਮਹਿਲਾ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐੱਸਐੱਸਪੀ ਮਾਨਸਾ ਵੈਭਵ ਚੌਧਰੀ ਨੇ ਦੱਸਿਆ ਕਿ ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਸ ਦਾ ਤਬਾਦਲਾ ਜ਼ਿਲ੍ਹੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਦੋਸ਼ ਲਾਇਆ ਸੀ ਕਿ ਪਰਵਿੰਦਰ ਸਿੰਘ ਵੱਲੋਂ ਨਸ਼ਾ ਤਸਕਰਾਂ ਸਬੰਧੀ ਕਈ ਸ਼ਿਕਾਇਤਾਂ ਅਤੇ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਮਾਮਲੇ ਵਿੱਚ ਡੀਆਈਜੀ ਹਰਜੀਤ ਸਿੰਘ ਨੇ ਵੀ ਕਿਹਾ ਸੀ ਕਿ ਜੇਕਰ ਜਾਂਚ ਦੌਰਾਨ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਹੁਣ ਥਾਣਾ ਸਿਟੀ-2 ਦੀ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Parvinder Singh Jhota Jhota Murder Case Mansa News Beant Kaur Suspended Mansa Police Sho Beant Kaur Ssp Vaibhav Chaudhary Dig Harjit Singh Punjab Police Drug Trafficking Punjab News