ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ    ਸਿੱਧੂ ਮੂਸੇਵਾਲਾ ਦੇ ਬਾਕੀ ਹੋਲੋਗ੍ਰਾਮ ਸ਼ੋਅ ਮੁਲਤਵੀ, ਨੀਰੂ ਬਾਜਵਾ ਨੇ ਵੀ ਫ਼ਿਲਮ ‘ਥਾਪੀ’ ਦੀ ਸਕ੍ਰੀਨਿੰਗ ਰੋਕੀ    ਪੰਜਾਬ ’ਚ ਸ਼੍ਰੀਨਗਰ ਜਾ ਰਹੀ ਬੱਸ ’ਤੇ ਪਥਰਾਅ, ਸਵਾਰੀਆਂ ਵਾਲ-ਵਾਲ ਬਚੀਆਂ    ਮੁੰਬਈ ’ਚ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ, ਅਦਾਕਾਰ ਵਾਲ-ਵਾਲ ਬਚਿਆ; 15 ਪੁਲੀਸ ਟੀਮਾਂ ਵੱਲੋਂ ਜਾਂਚ    ਸੀਬੀਆਈ ਅੱਗੇ ਪੇਸ਼ ਹੋਏ ਬੀਰ ਦਵਿੰਦਰ ਸਿੰਘ ਬੱਲਾਂ ਤੇ ਜਿਤਿਨ ਗੋਹਲ, ਦੋ ਨਿੱਜੀ ਵਿਅਕਤੀਆਂ ਤੋਂ ਵੀ ਪੁੱਛਗਿੱਛ    ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਕੇਵਲ ਸਿੰਘ ਢਿੱਲੋਂ ਨੇ ਬੰਨ੍ਹੀ ਕਾਲੀ ਪੱਗ    ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀ ਵੀਡੀਓ ਨੂੰ ਲੈ ਕੇ ਵਿਵਾਦ, ਮਾਪਿਆਂ ਖ਼ਿਲਾਫ਼ ਸ਼ਿਕਾਇਤ ਦਰਜ    ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗੇਗੀ: ਐਡਵੋਕੇਟ ਧਾਮੀ   
ਅਮਿਤ ਸ਼ਾਹ 20 ਅਕਤੂਬਰ ਨੂੰ ਕਰਨਗੇ ਪੰਜਾਬ ਦਾ ਦੌਰਾ, ਨਸ਼ਿਆਂ ਨਾਲ ਜੁੜੇ ਤਿੰਨ ਮਾਮਲਿਆਂ ’ਚ ਮੁੱਖ ਸਕੱਤਰ ਤੋਂ ਰਿਪੋਰਟ ਤਲਬ
October 18, 2026
Amit-Shah-Punjab-News-Punjab-Pol

ਅਮਿਤ ਸ਼ਾਹ 20 ਅਕਤੂਬਰ ਨੂੰ ਕਰਨਗੇ ਪੰਜਾਬ ਦਾ ਦੌਰਾ, ਨਸ਼ਿਆਂ ਨਾਲ ਜੁੜੇ ਤਿੰਨ ਮਾਮਲਿਆਂ ’ਚ ਮੁੱਖ ਸਕੱਤਰ ਤੋਂ ਰਿਪੋਰਟ ਤਲਬ

Prabhsimran Singh / Punjab

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰੇ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਨਸ਼ਿਆਂ ਨਾਲ ਸਬੰਧਿਤ ਤਿੰਨ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਮਾਹੌਲ ਭਖਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋਣ ਦੇ ਸੰਕੇਤ ਮਿਲ ਰਹੇ ਹਨ। ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਇਸ ਸਮੇਂ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਿਹਾ ਹੈ ਤਾਂ ਸੂਬੇ ਦੇ ਭਵਿੱਖ ਲਈ ਸਖ਼ਤ ਫ਼ੈਸਲੇ ਲੈਣ ਵਾਲੀ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ। ਬਿੱਟੂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਹਿਯੋਗ ਕਰਨ। ਹਾਲਾਂਕਿ, ਜਾਣਕਾਰੀ ਮੁਤਾਬਕ ਪੰਜਾਬ ਭਾਜਪਾ ਕੋਲ ਅਜੇ ਤੱਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਸਬੰਧੀ ਕੋਈ ਰਸਮੀ ਸੂਚਨਾ ਨਹੀਂ ਪਹੁੰਚੀ ਹੈ।

Amit Shah Punjab News Punjab Politics Ravneet Singh Bittu Drug Menace Drug free Punjab Union Home Ministry Punjab Chief Secretary Bjp Punjab Punjab Assembly Elections


Recommended Posts