ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ    ਸਿੱਧੂ ਮੂਸੇਵਾਲਾ ਦੇ ਬਾਕੀ ਹੋਲੋਗ੍ਰਾਮ ਸ਼ੋਅ ਮੁਲਤਵੀ, ਨੀਰੂ ਬਾਜਵਾ ਨੇ ਵੀ ਫ਼ਿਲਮ ‘ਥਾਪੀ’ ਦੀ ਸਕ੍ਰੀਨਿੰਗ ਰੋਕੀ    ਪੰਜਾਬ ’ਚ ਸ਼੍ਰੀਨਗਰ ਜਾ ਰਹੀ ਬੱਸ ’ਤੇ ਪਥਰਾਅ, ਸਵਾਰੀਆਂ ਵਾਲ-ਵਾਲ ਬਚੀਆਂ    ਮੁੰਬਈ ’ਚ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ, ਅਦਾਕਾਰ ਵਾਲ-ਵਾਲ ਬਚਿਆ; 15 ਪੁਲੀਸ ਟੀਮਾਂ ਵੱਲੋਂ ਜਾਂਚ    ਸੀਬੀਆਈ ਅੱਗੇ ਪੇਸ਼ ਹੋਏ ਬੀਰ ਦਵਿੰਦਰ ਸਿੰਘ ਬੱਲਾਂ ਤੇ ਜਿਤਿਨ ਗੋਹਲ, ਦੋ ਨਿੱਜੀ ਵਿਅਕਤੀਆਂ ਤੋਂ ਵੀ ਪੁੱਛਗਿੱਛ    ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਕੇਵਲ ਸਿੰਘ ਢਿੱਲੋਂ ਨੇ ਬੰਨ੍ਹੀ ਕਾਲੀ ਪੱਗ    ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀ ਵੀਡੀਓ ਨੂੰ ਲੈ ਕੇ ਵਿਵਾਦ, ਮਾਪਿਆਂ ਖ਼ਿਲਾਫ਼ ਸ਼ਿਕਾਇਤ ਦਰਜ   
ਅਮਿਤ ਸ਼ਾਹ ਦੀ ਪੰਜਾਬ ਫੇਰੀ ਤੋਂ ਪਹਿਲਾਂ ਕੇਜਰੀਵਾਲ ਦਾ ਭਾਜਪਾ ’ਤੇ ਹਮਲਾ, ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰਿਆ
October 19, 2026
Arvind-Kejriwal-Amit-Shah-Bjp-Aa

ਅਮਿਤ ਸ਼ਾਹ ਦੀ ਪੰਜਾਬ ਫੇਰੀ ਤੋਂ ਪਹਿਲਾਂ ਕੇਜਰੀਵਾਲ ਦਾ ਭਾਜਪਾ ’ਤੇ ਹਮਲਾ, ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰਿਆ

Prabhsimran Singh / Punjab

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਤੋਂ ਇੱਕ ਦਿਨ ਪਹਿਲਾਂ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ਕੇਜਰੀਵਾਲ ਨੇ ਅਦਾਕਾਰ ਟਾਈਗਰ ਸ਼ਰੌਫ਼ ’ਤੇ ਹੋਏ ਹਮਲੇ ਨਾਲ ਸਬੰਧਤ ਪੋਸਟ ਸਾਂਝੀ ਕਰਦਿਆਂ ਆਪਣੇ ‘ਐਕਸ’ ਖ਼ਾਤੇ ’ਤੇ ਭਾਜਪਾ ’ਤੇ ਨਿਸ਼ਾਨਾ ਸਾਧਿਆ। ਕੇਜਰੀਵਾਲ ਨੇ ਬਿਨਾਂ ਕਿਸੇ ਦਾ ਨਾਮ ਲਏ ਕਿਹਾ ਕਿ ਭਾਜਪਾ ਨੇ ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਆਪਣਾ ਜਵਾਈ ਬਣਾ ਕੇ ਰੱਖਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਪਣੇ ਸੂਬਿਆਂ ਵਿੱਚ ਕਾਨੂੰਨ ਵਿਵਸਥਾ ਸੰਭਾਲਣ ਵਿੱਚ ਅਸਫ਼ਲ ਹੈ ਅਤੇ ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਭਾਰਤ ਹੀ ਨਹੀਂ, ਸਗੋਂ ਦੁਨੀਆ ਭਰ ਵਿੱਚ ਅਪਰਾਧ ਕਰਨ ਦੀਆਂ ਸਹੂਲਤਾਂ ਦਿੱਤੀਆਂ ਹੋਈਆਂ ਹਨ। ਕੇਜਰੀਵਾਲ ਨੇ ਕਿਹਾ ਕਿ ਭਲਕੇ ਇਹੀ ਲੋਕ ਪੰਜਾਬ ਆ ਕੇ ਕਾਨੂੰਨ ਵਿਵਸਥਾ ਬਾਰੇ ਭਾਸ਼ਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਭਾਜਪਾ ਨੂੰ ਵੋਟ ਪਾਉਣਾ ਪੰਜਾਬ ਵਿੱਚ ਉਸ ਦੇ ‘ਜਵਾਈ ਰੂਪੀ ਗੈਂਗਸਟਰ’ ਨੂੰ ਸੱਦਾ ਦੇਣ ਦੇ ਬਰਾਬਰ ਹੋਵੇਗਾ।

Arvind Kejriwal Amit Shah Bjp Aam Aadmi Party Punjab Politics Punjab News Law And Order Tiger Shroff Political News Punjab Visit


Recommended Posts