ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ    ਸਿੱਧੂ ਮੂਸੇਵਾਲਾ ਦੇ ਬਾਕੀ ਹੋਲੋਗ੍ਰਾਮ ਸ਼ੋਅ ਮੁਲਤਵੀ, ਨੀਰੂ ਬਾਜਵਾ ਨੇ ਵੀ ਫ਼ਿਲਮ ‘ਥਾਪੀ’ ਦੀ ਸਕ੍ਰੀਨਿੰਗ ਰੋਕੀ    ਪੰਜਾਬ ’ਚ ਸ਼੍ਰੀਨਗਰ ਜਾ ਰਹੀ ਬੱਸ ’ਤੇ ਪਥਰਾਅ, ਸਵਾਰੀਆਂ ਵਾਲ-ਵਾਲ ਬਚੀਆਂ    ਮੁੰਬਈ ’ਚ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ, ਅਦਾਕਾਰ ਵਾਲ-ਵਾਲ ਬਚਿਆ; 15 ਪੁਲੀਸ ਟੀਮਾਂ ਵੱਲੋਂ ਜਾਂਚ    ਸੀਬੀਆਈ ਅੱਗੇ ਪੇਸ਼ ਹੋਏ ਬੀਰ ਦਵਿੰਦਰ ਸਿੰਘ ਬੱਲਾਂ ਤੇ ਜਿਤਿਨ ਗੋਹਲ, ਦੋ ਨਿੱਜੀ ਵਿਅਕਤੀਆਂ ਤੋਂ ਵੀ ਪੁੱਛਗਿੱਛ    ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਕੇਵਲ ਸਿੰਘ ਢਿੱਲੋਂ ਨੇ ਬੰਨ੍ਹੀ ਕਾਲੀ ਪੱਗ   
ਅਮਿਤ ਸ਼ਾਹ ਦੇ ਦੌਰੇ ’ਤੇ ਵਿਰੋਧ ਨੂੰ ਭੀਮ ਸਿੰਘ ਨੇ ਦੱਸਿਆ ਆਪਣਾ ਅਪਮਾਨ, ਨੂੰਹ ਮਨਪ੍ਰੀਤ ਕੌਰ ਐਕਸ਼ਨ ਕਮੇਟੀ ਦੀਆਂ ਮੀਟਿੰਗਾਂ ’ਚ ਹੋਵੇਗੀ ਸ਼ਾਮਲ
October 19, 2026
Parvinder-singh-jhota-bhim-singh

Prabhsimran Singh / Mansa

ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਸਾਬਕਾ ਫ਼ੌਜੀ ਭੀਮ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੰਗਲਵਾਰ ਨੂੰ ਹੋਣ ਵਾਲੇ ਪੰਜਾਬ ਦੌਰੇ ਦੌਰਾਨ ਜੇਕਰ ਕੋਈ ਵਿਰੋਧ ਪ੍ਰਦਰਸ਼ਨ ਕਰਦਾ ਹੈ, ਤਾਂ ਉਹ ਇਸ ਨੂੰ ਆਪਣਾ ਨਿੱਜੀ ਅਪਮਾਨ ਸਮਝਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਅਮਿਤ ਸ਼ਾਹ ਦੀ ਦਖ਼ਲਅੰਦਾਜ਼ੀ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲੇਗਾ। 72 ਸਾਲਾ ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਰਹੱਦਾਂ ’ਤੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਉਹ ਸਾਬਕਾ ਫ਼ੌਜੀ ਹਨ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਸਾਰੇ ਆਗੂਆਂ ਦਾ ਸਵਾਗਤ ਕਰਨ ਦੀ ਗੱਲ ਕਹੀ, ਪਰ ਨਾਲ ਹੀ ਸ਼ਰਤ ਰੱਖੀ ਕਿ ਉਹ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਮਿਤ ਸ਼ਾਹ ਦਾ ਵਿਰੋਧ ਕਰਦਾ ਹੈ, ਤਾਂ ਇਹ ਉਨ੍ਹਾਂ ਅਤੇ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦੀ ਤੌਹੀਨ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਉਨ੍ਹਾਂ ਨੂੰ ਮਿਲਣ ਆਏ ਸਨ ਅਤੇ ਉਨ੍ਹਾਂ ਨੂੰ ਕਿਸੇ ਵਿਰੋਧ ਦਾ ਸਾਹਮਣਾ ਨਹੀਂ ਕਰਨਾ ਪਿਆ ਸੀ। ਭੀਮ ਸਿੰਘ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੀ.ਬੀ.ਆਈ. ਜਾਂਚ ਦੀ ਮੰਗ ਮੁੜ ਦੁਹਰਾਈ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਜੇਕਰ ਮਾਮਲੇ ਦੀ ਸੀ.ਬੀ.ਆਈ. ਜਾਂਚ ਨਾ ਹੋਈ, ਤਾਂ ਪੁਲੀਸ ਸਬੂਤ ਨਸ਼ਟ ਕਰ ਸਕਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਮਿਤ ਸ਼ਾਹ ਦੇ ਦਖ਼ਲ ਨਾਲ ਪਰਿਵਾਰ ਨੂੰ ਜਲਦੀ ਇਨਸਾਫ਼ ਮਿਲੇਗਾ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਹੈ ਕਿ ਹੁਣ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਐਕਸ਼ਨ ਕਮੇਟੀ ਦੀਆਂ ਮੀਟਿੰਗਾਂ ਵਿੱਚ ਨਿਯਮਿਤ ਤੌਰ ’ਤੇ ਸ਼ਾਮਲ ਹੋਇਆ ਕਰੇਗੀ। ਭੀਮ ਸਿੰਘ ਨੇ ਕਿਹਾ ਕਿ ਉਹ ਖ਼ੁਦ ਪਿਛਲੀਆਂ ਦੋ-ਤਿੰਨ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ, ਜਿਸ ਕਾਰਨ ਉਨ੍ਹਾਂ ਨੂੰ ਉੱਥੇ ਹੋਈ ਚਰਚਾ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਜ਼ਿਕਰਯੋਗ ਹੈ ਕਿ ਐਕਸ਼ਨ ਕਮੇਟੀ ਨੇ ਪਹਿਲਾਂ ਅਮਿਤ ਸ਼ਾਹ ਦੇ ਦੌਰੇ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ ਅਤੇ ਪਰਿਵਾਰ ਨੂੰ ਵੀ ਉਨ੍ਹਾਂ ਨੂੰ ਨਾ ਮਿਲਣ ਦੀ ਅਪੀਲ ਕੀਤੀ ਸੀ। ਹਾਲਾਂਕਿ, ਬਾਅਦ ਵਿੱਚ ਕਮੇਟੀ ਨੇ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਭੀਮ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਵਿਰੁੱਧ ਦਰਜ ਪੁਰਾਣੇ ਕੇਸਾਂ ਦੀ ਸੁਣਵਾਈ ਦੇ ਮਾਮਲੇ ਵਿੱਚ ਅਦਾਲਤ ਨੂੰ ਫਾਸਟ-ਟ੍ਰੈਕ ਆਧਾਰ ’ਤੇ ਇਨਸਾਫ਼ ਦੇਣ ਦੀ ਅਪੀਲ ਵੀ ਕੀਤੀ ਹੈ।

Parvinder singh jhota bhim singh manpreet kaur amit shah punjab news anti drug activist cbi investigation justice for jhota action committee punjab bjp punjab politics


Recommended Posts