ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ   
ਅੱਡਾ ਬਾਸਰਕੇ ’ਚ 525 ਗ੍ਰਾਮ ਅਫ਼ੀਮ ਸਮੇਤ ਪੰਜਾਬ ਪੁਲੀਸ ਦਾ ਕਾਂਸਟੇਬਲ ਤੇ ਦੋ ਹੋਰ ਗ੍ਰਿਫ਼ਤਾਰ
October 21, 2026
Punjab-Police-Bsf-Khalra-Police-

ਅੱਡਾ ਬਾਸਰਕੇ ’ਚ 525 ਗ੍ਰਾਮ ਅਫ਼ੀਮ ਸਮੇਤ ਪੰਜਾਬ ਪੁਲੀਸ ਦਾ ਕਾਂਸਟੇਬਲ ਤੇ ਦੋ ਹੋਰ ਗ੍ਰਿਫ਼ਤਾਰ

Prabhsimran Singh / Punjab

ਬੀ.ਐੱਸ.ਐੱਫ. ਅਤੇ ਥਾਣਾ ਖਾਲੜਾ ਦੀ ਪੁਲੀਸ ਨੇ ਅੱਡਾ ਬਾਸਰਕੇ ਵਿਖੇ ਸਾਂਝੀ ਨਾਕਾਬੰਦੀ ਦੌਰਾਨ ਪੰਜਾਬ ਪੁਲੀਸ ਦੇ ਇੱਕ ਕਾਂਸਟੇਬਲ ਸਮੇਤ ਤਿੰਨ ਵਿਅਕਤੀਆਂ ਨੂੰ 525 ਗ੍ਰਾਮ ਅਫ਼ੀਮ ਅਤੇ ਬੋਲੈਰੋ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਥਾਣਾ ਖਾਲੜਾ ਵਿਖੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਇੱਕ ਬੋਲੈਰੋ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਵਿੱਚੋਂ 525 ਗ੍ਰਾਮ ਅਫ਼ੀਮ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਭਾਗ ਸਿੰਘ ਵਾਸੀ ਸਨੇਰ, ਜਗਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਈਆਂ ਅਤੇ ਅਮਰਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਸਲਾਨੀ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਅਮਰਜੀਤ ਸਿੰਘ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਹੈ। ਕੁਲਬੀਰ ਸਿੰਘ ਜ਼ੀਰਾ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਕਿ ਅਮਰਜੀਤ ਸਿੰਘ ਲਗਪਗ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਵਿੱਚ ਤਾਇਨਾਤ ਇੱਕ ਮੁਲਾਜ਼ਮ ਦੇ ਬਿਮਾਰ ਹੋਣ ਕਾਰਨ ਉਸ ਦੀ ਥਾਂ ਅਮਰਜੀਤ ਸਿੰਘ ਨੂੰ ਡਿਊਟੀ ’ਤੇ ਭੇਜਿਆ ਗਿਆ ਸੀ। ਜ਼ੀਰਾ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਮੁਲਾਜ਼ਮ ਐੱਸ.ਐੱਸ.ਪੀ. ਫ਼ਿਰੋਜ਼ਪੁਰ ਵੱਲੋਂ ਭੇਜੇ ਜਾਂਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਕਾਂਸਟੇਬਲ ਅਮਰਜੀਤ ਸਿੰਘ ਨਾਲ ਉਨ੍ਹਾਂ ਦਾ ਕੋਈ ਨਿੱਜੀ ਸਬੰਧ ਨਹੀਂ ਹੈ।

Punjab Police Bsf Khalra Police Opium Seizure Drug Smuggling Constable Arrested Kulbir Singh Zira Ferozepur News Punjab Crime Basarke


Recommended Posts