ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਪੰਜਾਬ ’ਚ ਲੱਖਾਂ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ, ਦੋ ਦਿਨ ਸਰਕਾਰੀ ਦਫ਼ਤਰਾਂ ਦਾ ਕੰਮ ਹੋ ਸਕਦੈ ਪ੍ਰਭਾਵਿਤ
October 21, 2026
Punjab-Government-Employees-Mass

ਪੰਜਾਬ ’ਚ ਲੱਖਾਂ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ, ਦੋ ਦਿਨ ਸਰਕਾਰੀ ਦਫ਼ਤਰਾਂ ਦਾ ਕੰਮ ਹੋ ਸਕਦੈ ਪ੍ਰਭਾਵਿਤ

Prabhsimran Singh / Punjab

ਮੁੱਖ ਮੰਤਰੀ ਵੱਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਜਾਣਗੇ। ਦੋ ਦਿਨਾਂ ਦੇ ਰੋਸ ਪ੍ਰੋਗਰਾਮ ਤਹਿਤ ਬੁੱਧਵਾਰ ਅਤੇ ਵੀਰਵਾਰ ਨੂੰ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਇਸ ਤਰ੍ਹਾਂ ਆਪਣੇ ਸੰਘਰਸ਼ ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ। ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ.) ਬਹਾਲ ਕਰਨਾ ਅਤੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦੀਆਂ ਮੁੱਖ ਮੰਗਾਂ ਪੂਰੀਆਂ ਨਹੀਂ ਕੀਤੀਆਂ। ਇਸ ਕਾਰਨ ਮੁਲਾਜ਼ਮਾਂ ਨੇ ਮੁੜ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਹੈ। ਜਾਣਕਾਰੀ ਅਨੁਸਾਰ, ਮੁਲਾਜ਼ਮਾਂ ਵੱਲੋਂ ਪੰਜਾਬ ਸਿਵਲ ਸਕੱਤਰੇਤ ਅਤੇ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦੋ ਦਿਨਾਂ ਦੇ ਇਸ ਪ੍ਰੋਗਰਾਮ ਦੌਰਾਨ ਸਰਕਾਰੀ ਦਫ਼ਤਰਾਂ ਦੇ ਕੰਮਕਾਜ ’ਤੇ ਅਸਰ ਪੈਣ ਦੀ ਸੰਭਾਵਨਾ ਹੈ।

Punjab Government Employees Mass Casual Leave Punjab Employees Protest Joint Action Committee Pending Da 18 Percent Da Old Pension Scheme Ops Restoration Regularization Of Employees Contractual Employees Outsourced Employees Punjab Civil Secretariat Deput


Recommended Posts