ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ    ਸਿੱਧੂ ਮੂਸੇਵਾਲਾ ਦੇ ਬਾਕੀ ਹੋਲੋਗ੍ਰਾਮ ਸ਼ੋਅ ਮੁਲਤਵੀ, ਨੀਰੂ ਬਾਜਵਾ ਨੇ ਵੀ ਫ਼ਿਲਮ ‘ਥਾਪੀ’ ਦੀ ਸਕ੍ਰੀਨਿੰਗ ਰੋਕੀ   
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ
October 23, 2026
Punjab-Assembly-Punjab-Congress-

ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ

Prabhsimran Singh / Punjab

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਕਾਂਗਰਸੀ ਵਿਧਾਇਕਾਂ ਨੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਜਲਾਸ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਵਿਧਾਇਕਾਂ ਨੇ ਪਰਵਿੰਦਰ ਸਿੰਘ ਝੋਟਾ ਦੀ ਮੌਤ, ਸੂਬੇ ਦੀ ਕਾਨੂੰਨ ਵਿਵਸਥਾ ਅਤੇ ਹੋਰ ਜਨਤਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਅਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਕਾਂਗਰਸੀ ਵਿਧਾਇਕ ਨਾਅਰੇਬਾਜ਼ੀ ਕਰਦੇ ਹੋਏ ਸਦਨ ਦੇ ਵੈੱਲ ਵਿੱਚ ਪਹੁੰਚ ਗਏ, ਜਿਸ ਕਾਰਨ ਮਾਰਸ਼ਲ ਤਾਇਨਾਤ ਕਰਨੇ ਪਏ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕ ਸਰਕਾਰ ਵਿਰੁੱਧ ਲਾਹਣਤ ਪੱਤਰ ਲੈ ਕੇ ਵਿਧਾਨ ਸਭਾ ਪਹੁੰਚੇ। ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਨੇ ਸਰਕਾਰ ’ਤੇ ਨਸ਼ਾ ਮਾਫੀਆ ਨੂੰ ਸਰਪ੍ਰਸਤੀ ਦੇਣ, ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ, ਸੂਬੇ ਸਿਰ ਕਰਜ਼ੇ ਦਾ ਬੋਝ ਵਧਾਉਣ ਅਤੇ ਗੈਰ-ਕਾਨੂੰਨੀ ਮਾਈਨਿੰਗ ਰੋਕਣ ਵਿੱਚ ਅਸਫਲ ਰਹਿਣ ਦੇ ਦੋਸ਼ ਵੀ ਲਾਏ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨੀ ਮੁੱਦਿਆਂ ਅਤੇ ਪੰਜਾਬ ਦੇ ਡੈਮਾਂ ਦੀ ਰਾਖੀ ਦੇ ਮਾਮਲੇ ਵਿੱਚ ਵੀ ਸਰਕਾਰ ਨੂੰ ਘੇਰਿਆ। ਪ੍ਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਲਾਹਣਤ ਪੱਤਰ ਪੰਜਾਬ ਸਰਕਾਰ ਨੂੰ ਸੌਂਪਣ ਲਈ ਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲਗਾਤਾਰ ਜਨਤਕ ਮੁੱਦਿਆਂ ’ਤੇ ਚਰਚਾ ਕਰਵਾਉਣ ਤੋਂ ਬਚ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੁੱਦਿਆਂ ’ਤੇ ਚਰਚਾ ਨਹੀਂ ਹੁੰਦੀ, ਕਾਂਗਰਸ ਪਾਰਟੀ ਵਿਧਾਨ ਸਭਾ ਦੀ ਕਾਰਵਾਈ ਨਹੀਂ ਚੱਲਣ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨ ਸਰਕਾਰ ਨੇ ਸਿਰਫ਼ ਨੌਂ ਮਿੰਟਾਂ ਵਿੱਚ ਹੀ ਵਿਧਾਨ ਸਭਾ ਦਾ ਇਜਲਾਸ ਸਮਾਪਤ ਕਰ ਦਿੱਤਾ ਸੀ। ਇਸੇ ਦੌਰਾਨ ਸਦਨ ਵਿੱਚ ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਵਿਰੋਧ ਪ੍ਰਗਟਾਉਂਦਿਆਂ ਮੈਂਬਰਾਂ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਸਪੀਕਰ ਦੀ ਆਸੰਦੀ ਵੱਲ ਸੁੱਟੇ। ਵਿਰੋਧੀ ਧਿਰ ਨੇ ਸਰਕਾਰ ਦੇ ਰਵੱਈਏ ਅਤੇ ਸਦਨ ਦੀ ਕਾਰਵਾਈ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਵਾਕਆਊਟ ਕਰ ਦਿੱਤਾ। ਹੰਗਾਮੇ ਅਤੇ ਨਾਅਰੇਬਾਜ਼ੀ ਦੇ ਬਾਵਜੂਦ ਸਪੀਕਰ ਵੱਲੋਂ ਪ੍ਰਸ਼ਨ ਕਾਲ ਦੀ ਕਾਰਵਾਈ ਜਾਰੀ ਰੱਖੀ ਗਈ।

Punjab Assembly Punjab Congress Partap Singh Bajwa Pargat Singh Aap Government Punjab Politics Vidhan Sabha Session Opposition Walkout Law And Order Punjab News


Recommended Posts