ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ    ਸਿੱਧੂ ਮੂਸੇਵਾਲਾ ਦੇ ਬਾਕੀ ਹੋਲੋਗ੍ਰਾਮ ਸ਼ੋਅ ਮੁਲਤਵੀ, ਨੀਰੂ ਬਾਜਵਾ ਨੇ ਵੀ ਫ਼ਿਲਮ ‘ਥਾਪੀ’ ਦੀ ਸਕ੍ਰੀਨਿੰਗ ਰੋਕੀ   
ਸਕੂਲ ਆਫ਼ ਐਮੀਨੈਂਸ ਦੋਰਾਹਾ ਵਿੱਚ ਅਧਿਆਪਕਾਂ ਦੀਆਂ 40 ਫ਼ੀਸਦੀ ਅਸਾਮੀਆਂ ਖ਼ਾਲੀ, 49 ਵਿੱਚੋਂ 21 ਪੋਸਟਾਂ ’ਤੇ ਨਹੀਂ ਕੋਈ ਅਧਿਆਪਕ
October 23, 2026
School-Of-Eminence-Doraha-Punjab

ਸਕੂਲ ਆਫ਼ ਐਮੀਨੈਂਸ ਦੋਰਾਹਾ ਵਿੱਚ ਅਧਿਆਪਕਾਂ ਦੀਆਂ 40 ਫ਼ੀਸਦੀ ਅਸਾਮੀਆਂ ਖ਼ਾਲੀ, 49 ਵਿੱਚੋਂ 21 ਪੋਸਟਾਂ ’ਤੇ ਨਹੀਂ ਕੋਈ ਅਧਿਆਪਕ

Prabhsimran Singh / Punjab

ਸਕੂਲ ਆਫ਼ ਐਮੀਨੈਂਸ (SOE) ਦੋਰਾਹਾ ਵਿਖੇ ਅਧਿਆਪਕਾਂ ਦੀਆਂ 40 ਫ਼ੀਸਦੀ ਅਸਾਮੀਆਂ ਖ਼ਾਲੀ ਪਈਆਂ ਹਨ। ਇਸ ਗੱਲ ਦਾ ਖ਼ੁਲਾਸਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੀਤਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਦੋਰਾਹਾ ਵਿੱਚ ਅਧਿਆਪਕਾਂ ਦੀਆਂ ਕੁੱਲ 49 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 28 ਭਰੀਆਂ ਹੋਈਆਂ ਹਨ, ਜਦਕਿ 21 ਅਸਾਮੀਆਂ ਖ਼ਾਲੀ ਹਨ। ਇਸ ਸਾਲ ਟਰਾਂਸਫਰ ਪੋਰਟਲ ਰਾਹੀਂ ਹੋਈਆਂ ਬਦਲੀਆਂ ਕਾਰਨ ਅਧਿਆਪਕਾਂ ਦੀਆਂ 14 ਅਸਾਮੀਆਂ ਖ਼ਾਲੀ ਹੋਈਆਂ ਹਨ, ਜਦਕਿ ਇੱਕ ਅਸਾਮੀ ਅਧਿਆਪਕ ਦੇ ਸੇਵਾਮੁਕਤ ਹੋਣ ਕਾਰਨ ਖ਼ਾਲੀ ਹੋਈ ਹੈ। ਇਸ ਦੇ ਸਬੰਧ ਵਿੱਚ ਵਿਭਾਗ ਵੱਲੋਂ ਇੱਕ ਅੰਗਰੇਜ਼ੀ ਲੈਕਚਰਾਰ ਦੀ ਡੈਪੂਟੇਸ਼ਨ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 28 ਸਤੰਬਰ 2026 ਨੂੰ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਵਿੱਚ ਕੀਤੀਆਂ ਗਈਆਂ ਪਦ-ਉੱਨਤੀਆਂ ਦੇ ਮੱਦੇਨਜ਼ਰ 19 ਅਕਤੂਬਰ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਰਾਹੀਂ ਮਾਸਟਰ ਕਾਡਰ ਦੇ ਛੇ ਅਧਿਆਪਕਾਂ ਦੀ ਡਿਊਟੀ ਸਕੂਲ ਆਫ਼ ਐਮੀਨੈਂਸ ਦੋਰਾਹਾ ਵਿਖੇ ਲਗਾਈ ਗਈ ਹੈ। ਇਨ੍ਹਾਂ ਵਿੱਚ ਪੰਜਾਬੀ ਦੇ ਦੋ, ਸਮਾਜਿਕ ਸਿੱਖਿਆ ਦੇ ਦੋ, ਸਾਇੰਸ ਦਾ ਇੱਕ ਅਤੇ ਮੈਥ ਦਾ ਇੱਕ ਅਧਿਆਪਕ ਸ਼ਾਮਲ ਹੈ। ਸਿੱਖਿਆ ਮੰਤਰੀ ਮੁਤਾਬਕ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਲਈ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੋਂ ਅਧਿਆਪਕਾਂ ਦੀਆਂ ਅਡਜਸਟਮੈਂਟਾਂ ਸਬੰਧੀ ਪ੍ਰਤੀਬੇਨਤੀਆਂ ਮੰਗੀਆਂ ਗਈਆਂ ਹਨ। ਇਨ੍ਹਾਂ ਦੇ ਆਧਾਰ ’ਤੇ ਸਕੂਲ ਆਫ਼ ਐਮੀਨੈਂਸ ਦੋਰਾਹਾ ਦੀਆਂ ਖ਼ਾਲੀ ਅਸਾਮੀਆਂ ਨੂੰ ਤਰਜੀਹ ਦੇ ਆਧਾਰ ’ਤੇ ਭਰਨ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਲੈਕਚਰਾਰ ਕਾਡਰ ਦੀਆਂ ਕੁੱਲ 1,067 ਅਸਾਮੀਆਂ ’ਤੇ ਸਿੱਧੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਹਿੰਦੀ, ਬਾਇਓਲੋਜੀ, ਮੈਥ, ਹਿਸਟਰੀ, ਪੋਲਿਟੀਕਲ ਸਾਇੰਸ, ਪੰਜਾਬੀ ਅਤੇ ਅੰਗਰੇਜ਼ੀ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਲਈਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿਸ਼ਿਆਂ ਦੀ ਪੜਤਾਲ 23 ਤੋਂ 30 ਅਕਤੂਬਰ 2026 ਤੱਕ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਮਾਸਟਰ ਕਾਡਰ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਵੀ ਕਾਰਵਾਈ ਅਧੀਨ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਭਰਤੀ ਪ੍ਰਕਿਰਿਆਵਾਂ ਮੁਕੰਮਲ ਹੋਣ ਤੋਂ ਬਾਅਦ ਸਕੂਲ ਆਫ਼ ਐਮੀਨੈਂਸ ਦੋਰਾਹਾ ਸਮੇਤ ਉਨ੍ਹਾਂ ਹੋਰਨਾਂ ਸਕੂਲਾਂ ਵਿੱਚ ਵੀ ਲੋੜ ਅਨੁਸਾਰ ਅਧਿਆਪਕਾਂ ਦੀ ਤਾਇਨਾਤੀ ਕੀਤੀ ਜਾਵੇਗੀ, ਜਿੱਥੇ ਅਧਿਆਪਕਾਂ ਦੀ ਘਾਟ ਹੈ।

School Of Eminence Doraha Punjab Education News Harjot Singh Bains Manwinder Singh Giaspura Teacher Vacancies Punjab Education Department Lecturer Recruitment Master Cadre Recruitment Punjab Assembly Doraha School


Recommended Posts