ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ   
ਪੰਜਾਬ ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਮਤਾ ਪਾਸ, ਵੋਟਰ ਸੂਚੀਆਂ ਦੀ ਸੁਤੰਤਰ ਜਾਂਚ ਦੀ ਮੰਗ
October 23, 2026
Punjab-Assembly-Gyanesh-Kumar-Ha

ਪੰਜਾਬ ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਮਤਾ ਪਾਸ, ਵੋਟਰ ਸੂਚੀਆਂ ਦੀ ਸੁਤੰਤਰ ਜਾਂਚ ਦੀ ਮੰਗ

Prabhsimran Singh / Punjab

ਪੰਜਾਬ ਵਿਧਾਨ ਸਭਾ ਵਿੱਚ ਅੱਜ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਸਦਨ ਨੇ ਵੋਟਰ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਦੀ ਸੁਤੰਤਰ ਜਾਂਚ ਕਰਵਾਉਣ ਅਤੇ ਮੁੱਖ ਚੋਣ ਕਮਿਸ਼ਨਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਤਾ ਪੇਸ਼ ਕੀਤਾ। ਸਦਨ ਵਿੱਚ ਬਹਿਸ ਤੋਂ ਬਾਅਦ ਮਤਾ ਪਾਸ ਹੋ ਗਿਆ। ਇਸ ਮੌਕੇ ਭਾਜਪਾ ਅਤੇ ਕਾਂਗਰਸ ਦੇ ਵਿਧਾਇਕ ਗੈਰ-ਹਾਜ਼ਰ ਰਹੇ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮਤੇ 'ਤੇ ਬਹਿਸ ਨੂੰ ਸਮਾਪਤ ਕੀਤਾ। ਪੇਸ਼ ਕੀਤੇ ਗਏ ਮਤੇ ਵਿੱਚ ਸਦਨ ਨੇ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਕਥਿਤ ਤੌਰ 'ਤੇ ਵਾਂਝੇ ਕੀਤੇ ਜਾਣ ਦੀਆਂ ਘਟਨਾਵਾਂ 'ਤੇ ਗੰਭੀਰ ਚਿੰਤਾ ਪ੍ਰਗਟਾਈ। ਸਦਨ ਨੇ ਮੰਗ ਕੀਤੀ ਕਿ ਸਾਰੇ ਯੋਗ ਨਾਗਰਿਕਾਂ ਦੇ ਵੋਟ ਦੇ ਅਧਿਕਾਰ ਦੀ ਸੰਵਿਧਾਨਕ ਸੁਰੱਖਿਆ ਯਕੀਨੀ ਬਣਾਈ ਜਾਵੇ। ਮਤੇ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਸੁਤੰਤਰ, ਨਿਰਪੱਖ ਅਤੇ ਭਰੋਸੇਯੋਗ ਜਾਂਚ ਤੰਤਰ ਸਥਾਪਤ ਕਰਨ ਦੀ ਮੰਗ ਕੀਤੀ ਗਈ। ਇਸ ਦਾ ਮਕਸਦ ਸੱਚਾਈ ਸਾਹਮਣੇ ਲਿਆਉਣਾ ਅਤੇ ਜਵਾਬਦੇਹੀ ਤੈਅ ਕਰਨਾ ਦੱਸਿਆ ਗਿਆ। ਮਤੇ ਅਨੁਸਾਰ, ਜੇਕਰ ਜਾਂਚ ਦੌਰਾਨ ਕਿਸੇ ਵੀ ਵਿਅਕਤੀ ਵਿਰੁੱਧ ਅਪਰਾਧਿਕ ਉਲੰਘਣਾ ਦੇ ਪੁਖ਼ਤਾ ਸਬੂਤ ਮਿਲਦੇ ਹਨ, ਤਾਂ ਉਸ ਖ਼ਿਲਾਫ਼ ਲਾਗੂ ਕਾਨੂੰਨ ਅਨੁਸਾਰ ਅਪਰਾਧਿਕ ਕਾਰਵਾਈ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਸਦਨ ਨੇ ਕੇਂਦਰ ਸਰਕਾਰ ਅਤੇ ਸਬੰਧਤ ਸੰਵਿਧਾਨਕ ਅਥਾਰਟੀਆਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀ ਆਜ਼ਾਦੀ, ਨਿਰਪੱਖਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਮਤੇ ਦੀ ਕਾਪੀ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਅਗਲੀ ਢੁਕਵੀਂ ਕਾਰਵਾਈ ਲਈ ਭੇਜਣ ਦੀ ਮੰਗ ਕੀਤੀ ਗਈ। ਮਤੇ ਵਿੱਚ ਕਿਹਾ ਗਿਆ ਕਿ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੇ ਨਾਂ ਵੋਟਰ ਸੂਚੀਆਂ ਵਿੱਚੋਂ ਹਟਾਏ ਜਾਣ ਅਤੇ ਯੋਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝੇ ਕੀਤੇ ਜਾਣ ਸਬੰਧੀ ਗੰਭੀਰ ਇਤਰਾਜ਼ ਅਤੇ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਇਸ ਕਾਰਨ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ, ਨਿਰਪੱਖਤਾ ਅਤੇ ਚੋਣ ਕਮਿਸ਼ਨ ਦੀ ਜਵਾਬਦੇਹੀ ਬਾਰੇ ਸਵਾਲ ਉੱਠੇ ਹਨ। ਮਤੇ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਭਾਰਤੀ ਸੰਵਿਧਾਨ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ ਵੋਟ ਦਾ ਅਧਿਕਾਰ ਲੋਕਤੰਤਰੀ ਪ੍ਰਣਾਲੀ ਦੀ ਬੁਨਿਆਦ ਹੈ। ਇਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ 'ਤੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਅਤੇ ਨਾਗਰਿਕਾਂ ਦੇ ਵੋਟ ਦੇ ਅਧਿਕਾਰ ਨੂੰ ਖੋਹਣ ਦੇ ਦੋਸ਼ ਵੀ ਲਗਾਏ ਗਏ। ਮਤੇ ਵਿੱਚ ਅੱਗੇ ਕਿਹਾ ਗਿਆ ਕਿ ਭਾਰਤ ਦਾ ਲੋਕਤੰਤਰ ਸੰਵਿਧਾਨ ਵਿੱਚ ਦਰਜ ਸਮਾਨਤਾ, ਨਿਆਂ ਅਤੇ ਲੋਕਾਂ ਦੀ ਸਰਬਉੱਚਤਾ ਦੇ ਸਿਧਾਂਤਾਂ 'ਤੇ ਆਧਾਰਿਤ ਹੈ। ਸੰਵਿਧਾਨ ਦੀਆਂ ਧਾਰਾਵਾਂ 324, 325 ਅਤੇ 326 ਚੋਣ ਪ੍ਰਕਿਰਿਆ ਦੀ ਨਿਗਰਾਨੀ, ਵੋਟਰ ਸੂਚੀਆਂ ਵਿੱਚ ਭੇਦਭਾਵ ਤੋਂ ਸੁਰੱਖਿਆ ਅਤੇ ਬਾਲਗ ਮਤ ਅਧਿਕਾਰ ਦੇ ਸਿਧਾਂਤਾਂ ਨਾਲ ਸਬੰਧਤ ਹਨ।

Punjab Assembly Gyanesh Kumar Harpal Singh Cheema Bhagwant Mann Chief Election Commissioner Punjab Politics Voting Rights Electoral Roll Irregularities Election Commission Of India Independent Investigation Indian Constitution Punjab News


Recommended Posts