ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ   
ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ
October 25, 2026
Nia-Punjab-News-Shambhu-Railway-

ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ

Prabhsimran Singh / Rajpura

ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬ ਦੇ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਕਾਰ 27 ਅਪਰੈਲ ਨੂੰ ਰੇਲਵੇ ਲਾਈਨ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਛੇ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਧਮਾਕੇ ਦੌਰਾਨ ਧਮਾਕਾਖੇਜ਼ ਸਮੱਗਰੀ ਜੋੜਦੇ ਸਮੇਂ ਖਾਲਿਸਤਾਨੀ ਆਪਰੇਟਿਵ ਜਗਰੂਪ ਸਿੰਘ ਦੀ ਮੌਤ ਹੋ ਗਈ ਸੀ। ਏਜੰਸੀ ਨੇ ਸ਼ਨਿੱਚਰਵਾਰ ਨੂੰ ਮੁਹਾਲੀ ਦੀ ਵਿਸ਼ੇਸ਼ NIA ਅਦਾਲਤ ਵਿੱਚ ਇਹ ਚਾਰਜਸ਼ੀਟ ਦਾਇਰ ਕੀਤੀ। ਚਾਰਜਸ਼ੀਟ ਵਿੱਚ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ, ਪ੍ਰਦੀਪ ਸਿੰਘ ਉਰਫ਼ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਮਨਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS), ਅਸਲਾ ਐਕਟ, ਧਮਾਕਾਖੇਜ਼ ਸਮੱਗਰੀ ਐਕਟ, ਰੇਲਵੇ ਐਕਟ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਦਰਜ ਕੀਤੇ ਗਏ ਹਨ। NIA ਮੁਤਾਬਕ, ਮੁਲਜ਼ਮ 27 ਅਪਰੈਲ ਨੂੰ ਸ਼ੰਭੂ ਅਤੇ ਰਾਜਪੁਰਾ ਸਟੇਸ਼ਨਾਂ ਵਿਚਕਾਰ ਡੇਡੀਕੇਟਿਡ ਫਰੇਟ ਕੌਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (DFCCIL) ਦੀ ਰੇਲਵੇ ਲਾਈਨ ’ਤੇ ਧਮਾਕਾ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ। ਏਜੰਸੀ ਨੇ ਦਾਅਵਾ ਕੀਤਾ ਕਿ ਇਸ ਸਾਜ਼ਿਸ਼ ਦਾ ਮਕਸਦ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਦੀਆਂ ਗਤੀਵਿਧੀਆਂ ਨੂੰ ਬੜ੍ਹਾਵਾ ਦੇਣਾ, ਭਾਈਚਾਰਕ ਸਾਂਝ ਨੂੰ ਵਿਗਾੜਨਾ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਅਸਥਿਰ ਕਰਨਾ ਸੀ। ਜਾਂਚ ਏਜੰਸੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮ੍ਰਿਤਕ ਜਗਰੂਪ ਸਿੰਘ ਨਾਲ ਮਿਲ ਕੇ ਪਾਕਿਸਤਾਨ ਵਿੱਚ ਬੈਠੇ ਰਣਜੀਤ ਸਿੰਘ ਉਰਫ਼ ਨੀਤਾ ਵੱਲੋਂ ਰਚੀ ਗਈ ਸਾਜ਼ਿਸ਼ ਦਾ ਹਿੱਸਾ ਸਨ। ਰਣਜੀਤ ਸਿੰਘ ਨੀਤਾ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜਿਆ ਹੋਇਆ ਹੈ ਅਤੇ ਉਸ ਨੂੰ ਨਾਮਜ਼ਦ ਅਤਿਵਾਦੀ ਐਲਾਨਿਆ ਗਿਆ ਹੈ। NIA ਮੁਤਾਬਕ, ਸਾਜ਼ਿਸ਼ ਦਾ ਉਦੇਸ਼ ਖਾਲਿਸਤਾਨੀ ਵਿਚਾਰਧਾਰਾ ਦਾ ਪ੍ਰਚਾਰ ਕਰਨਾ ਅਤੇ ਜਥੇਬੰਦੀ ਦੇ ਮਨਸੂਬਿਆਂ ਨੂੰ ਅੱਗੇ ਵਧਾਉਣਾ ਸੀ। NIA ਨੇ ਇਹ ਵੀ ਦੱਸਿਆ ਕਿ ਇਸ ਅਤਿਵਾਦੀ ਸਿੰਡੀਕੇਟ ’ਤੇ ਅਤਿਵਾਦੀ ਗਤੀਵਿਧੀਆਂ ਲਈ ਫੰਡ ਇਕੱਠੇ ਕਰਨ, ਧਮਾਕਾਖੇਜ਼ ਸਮੱਗਰੀ ਅਤੇ ਹਥਿਆਰ ਤੇ ਅਸਲਾ ਹਾਸਲ ਕਰਨ, ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਅਤੇ ਦੇਸ਼ ਦੀ ਅਖੰਡਤਾ, ਸੁਰੱਖਿਆ ਤੇ ਸੰਪ੍ਰਭੁਤਾ ਨੂੰ ਖਤਰੇ ਵਿੱਚ ਪਾਉਣ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ। ਏਜੰਸੀ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Nia Punjab News Shambhu Railway Blast Rajpura Railway Station Nia Chargesheet Khalistan Zindabad Force Kzf Jagrup Singh Ranjit Singh Nita Punjab Security Railway Blast Case Mohali Court Terrorism Investigation Dfccil


Recommended Posts