ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਬਠਿੰਡਾ ਦੀ ਨਰਸਿੰਘ ਕਾਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ
October 25, 2026
Bathinda-Dumwali-Village-Narsing

ਬਠਿੰਡਾ ਦੀ ਨਰਸਿੰਘ ਕਾਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ

Prabhsimran Singh / Bathinda

ਬਠਿੰਡਾ ਜ਼ਿਲ੍ਹੇ ਵਿੱਚ ਪੰਜਾਬ-ਹਰਿਆਣਾ ਸਰਹੱਦ ’ਤੇ ਸਥਿਤ ਡੂਮਵਾਲੀ ਪਿੰਡ ਦੀ ਨਰਸਿੰਘ ਕਾਲੋਨੀ ਵਿੱਚ ਨਸ਼ਿਆਂ ਦੀ ਕਥਿਤ ਆਸਾਨ ਉਪਲਬਧਤਾ ਦਾ ਮੁੱਦਾ ਮੁੜ ਚਰਚਾ ਵਿੱਚ ਆ ਗਿਆ ਹੈ। ਲਗਪਗ ਦੋ ਹਫ਼ਤੇ ਪਹਿਲਾਂ ਕਰੀਬ 450 ਪੁਲੀਸ ਮੁਲਾਜ਼ਮਾਂ ਵੱਲੋਂ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ ਗਿਆ ਸੀ। ਇਸ ਤੋਂ ਬਾਅਦ ਸ਼ਨਿੱਚਰਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਇੱਕ ਕੰਧ ’ਤੇ ‘ਚਿੱਟਾ ਹੀ ਚਿੱਟਾ’ ਲਿਖ ਦਿੱਤਾ। ਲਿਖਤ ਦੇ ਨਾਲ ਇੱਕ ਤੀਰ ਦਾ ਨਿਸ਼ਾਨ ਵੀ ਬਣਾਇਆ ਗਿਆ, ਜੋ ਇਲਾਕੇ ਵਿੱਚ ਹੈਰੋਇਨ ਦੀ ਕਥਿਤ ਉਪਲਬਧਤਾ ਵੱਲ ਇਸ਼ਾਰਾ ਕਰਦਾ ਹੈ। ਇਲਾਕੇ ਦੀ ਇੱਕ ਔਰਤ ਨੇ ਦੋਸ਼ ਲਾਇਆ ਕਿ ਉਸ ਦਾ ਪੁੱਤ ਨਸ਼ੇ ਦਾ ਆਦੀ ਹੈ ਅਤੇ ਇੱਥੇ ‘ਚਿੱਟਾ’ ਆਸਾਨੀ ਨਾਲ ਮਿਲ ਜਾਂਦਾ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਜਦੋਂ ਪੁਲੀਸ ਨੂੰ ਸੂਚਨਾ ਮਿਲਣ ’ਤੇ ਛਾਪੇਮਾਰੀ ਕੀਤੀ ਜਾਂਦੀ ਹੈ ਤਾਂ ਕੁੱਝ ਪੁਲੀਸ ਮੁਲਾਜ਼ਮ ਕਥਿਤ ਤੌਰ ’ਤੇ ਸ਼ੱਕੀ ਨਸ਼ਾ ਤਸਕਰਾਂ ਨੂੰ ਪਹਿਲਾਂ ਹੀ ਕਾਰਵਾਈ ਬਾਰੇ ਜਾਣਕਾਰੀ ਦੇ ਦਿੰਦੇ ਹਨ। ਹਾਲਾਂਕਿ, ਔਰਤ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੁੱਝ ਪੁਲੀਸ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਸਥਾਨਕ ਭਾਜਪਾ ਆਗੂ ਹਰਭਜਨ ਸਿੰਘ ਨੇ ਲੋਕਾਂ ਨੂੰ ਸਿਆਸੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਕੁੱਝ ਲੋਕਾਂ ਨੇ ਕੰਧ ’ਤੇ ਲਿਖੇ ਸੁਨੇਹੇ ਨੂੰ ਮਿਟਾਉਣ ਦੀ ਕੋਸ਼ਿਸ਼ ਵੀ ਕੀਤੀ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 10 ਅਕਤੂਬਰ ਨੂੰ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਨੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਅਤੇ ਵਧੀਕ ਡਿਪਟੀ ਕਮਿਸ਼ਨਰ ਕੰਚਨ ਦੇ ਨਾਲ ਨਰਸਿੰਘ ਕਾਲੋਨੀ ਵਿੱਚ ਤਲਾਸ਼ੀ ਅਭਿਆਨ ਦੀ ਅਗਵਾਈ ਕੀਤੀ ਸੀ। ਇਹ ਇਲਾਕਾ ਸੰਗਤ ਪੁਲੀਸ ਥਾਣੇ ਦੇ ਅਧਿਕਾਰ ਖੇਤਰ ਹੇਠ ਆਉਂਦਾ ਹੈ। ਬਠਿੰਡਾ ਜ਼ਿਲ੍ਹੇ ਵਿੱਚ ਇਸ ਤੋਂ ਪਹਿਲਾਂ ਵੀ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਲੋਕ ਕੰਧਾਂ ’ਤੇ ਲਿਖ ਕੇ ਆਪਣਾ ਰੋਸ ਪ੍ਰਗਟਾ ਚੁੱਕੇ ਹਨ। ਪਿਛਲੇ ਸਾਲ ਨਵੰਬਰ ਵਿੱਚ ਮੌੜ ਕਲਾਂ ਪਿੰਡ ਦੇ ਕੁੱਝ ਵਸਨੀਕਾਂ ਨੇ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਵੱਲ ਇਸ਼ਾਰਾ ਕਰਦਿਆਂ ਕੰਧਾਂ ’ਤੇ ‘ਏਧਰ ਚਿੱਟਾ ਸ਼ਰੇਆਮ ਮਿਲਦਾ ਹੈ’ ਲਿਖਿਆ ਸੀ। ਇਹ ਵਿਰੋਧ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਸ਼ੱਕੀ ਮੌਤ ਤੋਂ ਬਾਅਦ ਕੀਤਾ ਗਿਆ ਸੀ। ਇਸੇ ਤਰ੍ਹਾਂ ਪਿਛਲੇ ਸਾਲ ਜੂਨ ਵਿੱਚ ਭਾਈ ਬਖਤੌਰ ਪਿੰਡ ਦੇ ਇੱਕ ਕਿਸਾਨ ਨੇ ਨਸ਼ਿਆਂ ਦੀ ਸਮੱਸਿਆ ਵੱਲ ਧਿਆਨ ਖਿੱਚਣ ਲਈ ‘ਸਾਡਾ ਪਿੰਡ ਵਿਕਾਊ ਹੈ’ ਲਿਖਿਆ ਬੈਨਰ ਲਗਾਇਆ ਸੀ। ਉੱਧਰ, ਮਾਨਸਾ ਵਿੱਚ 13 ਅਕਤੂਬਰ ਨੂੰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਸ ਪ੍ਰਦਰਸ਼ਨ ਜਾਰੀ ਹਨ। ਇਸ ਘਟਨਾ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨਸ਼ਾ ਤਸਕਰੀ ਵਿੱਚ ਕਥਿਤ ਤੌਰ ’ਤੇ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਮੁੜ ਉਭਾਰਿਆ ਹੈ।

Bathinda Dumwali Village Narsingh Colony Drug Abuse Heroin Drug Trafficking Punjab Police Anti Drug Campaign Punjab News Parvinder Singh Jhota


Recommended Posts