ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਮਜੀਠੀਆ ਨੂੰ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ਵਿੱਚ ਪੋਸਟ ਹਟਾਉਣ ਦੀ ਮੰਗ
October 27, 2026
Bhagwant-Mann-Rajbir-Singh-Ghuma

ਮਜੀਠੀਆ ਨੂੰ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ਵਿੱਚ ਪੋਸਟ ਹਟਾਉਣ ਦੀ ਮੰਗ

Prabhsimran Singh / Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਇੱਕ ਪੋਸਟ ਦੇ ਸਬੰਧ ਵਿੱਚ ਭੇਜਿਆ ਗਿਆ ਹੈ। ਰਾਜਬੀਰ ਸਿੰਘ ਘੁੰਮਣ ਨੇ ਨੋਟਿਸ ਰਾਹੀਂ ਮੰਗ ਕੀਤੀ ਹੈ ਕਿ ਬਿਕਰਮ ਸਿੰਘ ਮਜੀਠੀਆ 24 ਘੰਟਿਆਂ ਦੇ ਅੰਦਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਸਬੰਧਤ ਪੋਸਟ ਨੂੰ ਹਟਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਅਤੇ ਭਵਿੱਖ ਵਿੱਚ ਬਿਨਾਂ ਤੱਥਾਂ ਦੇ ਅਜਿਹੇ ਦੋਸ਼ ਨਾ ਲਗਾਉਣ ਸਬੰਧੀ ਲਿਖਤੀ ਭਰੋਸਾ ਦੇਣ ਦੀ ਮੰਗ ਵੀ ਕੀਤੀ ਹੈ। ਨੋਟਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮਾਣਹਾਨੀ ਦੇ ਮਾਮਲੇ ਵਿੱਚ ਭਾਰੀ ਹਰਜਾਨੇ ਦੀ ਮੰਗ ਕਰਦਿਆਂ ਮੁਕੱਦਮਾ ਵੀ ਦਾਇਰ ਕੀਤਾ ਜਾਵੇਗਾ।

Bhagwant Mann Rajbir Singh Ghuman Bikram Singh Majithia Punjab Politics Legal Notice Shiromani Akali Dal Defamation Case Social Media Post Punjab News


Recommended Posts