ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਮਾਨਸਾ ਇਨਸਾਫ਼ ਮੋਰਚੇ ’ਚ ਪੁਲੀਸ ਕਾਰਵਾਈ ਖ਼ਿਲਾਫ਼ ਰੋਸ, ਆਗੂਆਂ ਦੀ ਰਿਹਾਈ ਨਾ ਹੋਣ ’ਤੇ ਡੀਸੀ ਦੇ ਘਿਰਾਓ ਦੀ ਚਿਤਾਵਨੀ
October 28, 2026
Mansa-Mansa-Protest-Justice-Prot

ਮਾਨਸਾ ਇਨਸਾਫ਼ ਮੋਰਚੇ ’ਚ ਪੁਲੀਸ ਕਾਰਵਾਈ ਖ਼ਿਲਾਫ਼ ਰੋਸ, ਆਗੂਆਂ ਦੀ ਰਿਹਾਈ ਨਾ ਹੋਣ ’ਤੇ ਡੀਸੀ ਦੇ ਘਿਰਾਓ ਦੀ ਚਿਤਾਵਨੀ

Prabhsimran Singh / Mansa

ਐਕਸ਼ਨ ਕਮੇਟੀ ਮਾਨਸਾ ਨੇ ਪਿੰਡ ਭੰਮੇ ਕਲਾਂ ਦੇ 32 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਮਾਨਸਾ ਇਨਸਾਫ਼ ਮੋਰਚੇ ਵਿੱਚ ਲਿਆਉਣ ਸਮੇਂ ਪੁਲੀਸ ਵੱਲੋਂ ਲਾਸ਼ ਖੋਹਣ, ਪਰਿਵਾਰਕ ਮੈਂਬਰਾਂ ਅਤੇ ਕਮੇਟੀ ਆਗੂਆਂ ਦੀ ਕੁੱਟਮਾਰ ਕਰਨ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੇ ਦੋਸ਼ ਲਾਉਂਦਿਆਂ ਪੁਲੀਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਹਿਰਾਸਤ ਵਿੱਚ ਲਏ ਗਏ ਆਗੂਆਂ ਨੂੰ ਅੱਜ ਸਵੇਰੇ 11 ਵਜੇ ਤੱਕ ਰਿਹਾਅ ਨਾ ਕੀਤਾ ਗਿਆ ਤਾਂ ਹੋਰ ਤਿੱਖੇ ਐਕਸ਼ਨ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਭਰ ਦੇ ਗੁਰਦੁਆਰਿਆਂ ਵਿੱਚ ਨਸ਼ਿਆਂ ਵਿਰੁੱਧ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕੀਤੀ ਜਾ ਰਹੀ ਅਰਦਾਸ ਵਿੱਚ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ। ਉਧਰ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਦੇ ਥਾਣਿਆਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੁਲੀਸ ਕਾਰਵਾਈ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੀਨੀਅਰ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਪੁਲੀਸ ਜਬਰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸੰਘਰਸ਼ ਵਿੱਚ ਪਹਿਲੇ ਦਿਨ ਤੋਂ ਡਟੇ ਭਾਨਾ ਸਿੱਧੂ ਨੇ ਕਿਹਾ ਕਿ ਸਰਕਾਰ ਜਿੰਨਾ ਮਰਜ਼ੀ ਤਸ਼ੱਦਦ ਕਰ ਲਵੇ, ਉਹ ਇਨਸਾਫ਼ ਲੈ ਕੇ ਹੀ ਹਟਣਗੇ। ਇਸ ਮਾਮਲੇ ਸਬੰਧੀ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਦਲਜੀਤ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਪਰਿਵਾਰ ਤੇ ਰਿਸ਼ਤੇਦਾਰਾਂ ਵੱਲੋਂ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਲਾਕੇ ਦੀ ਅਮਨ-ਸ਼ਾਂਤੀ ਦੀ ਸਥਿਤੀ ਵਿਗਾੜਨ ਦਾ ਹੱਕ ਨਹੀਂ ਹੈ। ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਧਰਨੇ ਦੌਰਾਨ ਅੱਜ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੀ ਅੱਜ ਮਾਨਸਾ ਪਹੁੰਚ ਰਹੇ ਹਨ।

Mansa Mansa Protest Justice Protest Daljit Singh Parwinder Singh Jhota Action Committee Mansa Bku Ugrahan Joginder Singh Ugrahan Bhana Sidhu Punjab Police Drug Overdose Punjab News Pargat Singh


Recommended Posts