ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਪੰਜਾਬ ਭਰ ਦੇ ਗੁਰੂ ਘਰਾਂ ਵਿੱਚ ਨਸ਼ਿਆਂ ਵਿਰੁੱਧ ਅਤੇ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਵਾਸਤੇ ਅਰਦਾਸਾਂ
October 28, 2026
Punjab-News-Punjab-Drug-Crisis-P

ਪੰਜਾਬ ਭਰ ਦੇ ਗੁਰੂ ਘਰਾਂ ਵਿੱਚ ਨਸ਼ਿਆਂ ਵਿਰੁੱਧ ਅਤੇ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਵਾਸਤੇ ਅਰਦਾਸਾਂ

Prabhsimran Singh / Mansa

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਅਤੇ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਕਾਮਨਾ ਕਰਦਿਆਂ ਅੱਜ ਤੜਕਸਾਰ ਪੰਜਾਬ ਭਰ ਦੇ ਗੁਰੂ ਘਰਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ ਗਈਆਂ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਪੀਲ ’ਤੇ ਸੰਗਤ ਨੇ ਨਸ਼ਿਆਂ ਕਾਰਨ ਉੱਜੜ ਰਹੇ ਘਰਾਂ ਦੀ ਸੁੱਖ-ਸ਼ਾਂਤੀ ਅਤੇ ਪੀੜਤ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਅਰਦਾਸਾਂ ਦੌਰਾਨ ਨਸ਼ਿਆਂ ਕਾਰਨ ਆਪਣੇ ਜੀਅ ਗੁਆ ਚੁੱਕੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ ਮਿਲਣ ਅਤੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਨੌਜਵਾਨਾਂ ਨੂੰ ਮੁੜ ਜ਼ਿੰਦਗੀ ਵੱਲ ਪਰਤਣ ਦਾ ਰਾਹ ਮਿਲਣ ਦੀ ਕਾਮਨਾ ਕੀਤੀ ਗਈ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਦੁੱਖ ਨਾਲ ਸਾਂਝ ਪਾਉਂਦਿਆਂ ਉਨ੍ਹਾਂ ਲਈ ਇਨਸਾਫ਼ ਦੀ ਅਰਜ਼ੋਈ ਕੀਤੀ ਗਈ, ਤਾਂ ਜੋ ਕਿਸੇ ਹੋਰ ਮਾਂ ਦੀ ਗੋਦ ਸੁੰਨੀ ਨਾ ਹੋਵੇ ਅਤੇ ਕਿਸੇ ਬੱਚੇ ਦੇ ਸਿਰ ਤੋਂ ਪਿਤਾ ਦਾ ਸਾਇਆ ਨਾ ਉੱਠੇ। ਮਾਨਸਾ ਵਿਖੇ ਅਰਦਾਸ ਉਪਰੰਤ ਲੋਕਲ ਗੁਰਦੁਆਰਾ ਮੇਨ ਬਾਜ਼ਾਰ ਪ੍ਰਬੰਧਕ ਕਮੇਟੀ ਮਾਨਸਾ ਦੇ ਮੁੱਖ ਸੇਵਾਦਾਰ ਰਘਵੀਰ ਸਿੰਘ ਨੇ ਹੋਰਨਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਸਰਬੱਤ ਦੇ ਭਲੇ ਲਈ ਅਰਦਾਸਾਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਦੇ ਖ਼ਾਤਮੇ ਲਈ ਸਮੂਹ ਸੰਗਤ ਨੂੰ ਸਾਂਝੇ ਯਤਨ ਕਰਨ ਦੀ ਲੋੜ ਹੈ। ਰਘਵੀਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੀ ਸਲਾਮਤੀ ਨਾਲ ਹੀ ਪਰਿਵਾਰਾਂ ਦੀਆਂ ਖ਼ੁਸ਼ੀਆਂ ਅਤੇ ਪੰਜਾਬ ਦਾ ਭਵਿੱਖ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕੀਤੀ ਕਿ ਅਰਦਾਸ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਪੀੜਤ ਪਰਿਵਾਰਾਂ ਦਾ ਸਹਾਰਾ ਬਣਨ ਲਈ ਵੀ ਲੋਕ ਅੱਗੇ ਆਉਣ, ਤਾਂ ਜੋ ਮਾਪਿਆਂ ਨੂੰ ਆਪਣੇ ਧੀਆਂ-ਪੁੱਤਾਂ ਦੇ ਸੁਪਨੇ ਪੂਰੇ ਹੁੰਦੇ ਦੇਖਣ ਦਾ ਸੁੱਖ ਨਸੀਬ ਹੋ ਸਕੇ।

Punjab News Punjab Drug Crisis Parwinder Singh Jhota Giani Kuldeep Singh Gargaj Sri Akal Takht Sahib Sikh Sangat Gurudwara Prayer Anti Drug Campaign Mansa News Drug Awareness Punjab Youth Sarbat Da Bhala


Recommended Posts