October 31, 2026
ਪੰਜਾਬ ਚੋਣਾਂ ਲਈ 'ਆਪ' ਨੇ ਐਲਾਨੀ 40 ਉਮੀਦਵਾਰਾਂ ਦੀ ਪਹਿਲੀ ਸੂਚੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ
Prabhsimran Singh / Punjab
ਪਹਿਲੀ ਸੂਚੀ ਵਿੱਚ ਸੰਜੀਵ ਅਰੋੜਾ ਨੂੰ ਛੱਡ ਕੇ ਬਾਕੀ ਕੈਬਨਿਟ ਮੰਤਰੀਆਂ ਦੇ ਨਾਂ ਸ਼ਾਮਲ ਨਹੀਂ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਇਸ ਸਮੇਂ ਜੇਲ੍ਹ ਵਿੱਚ ਹਨ। ਇਸ ਤੋਂ ਇਲਾਵਾ ਪਾਰਟੀ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਕਰੀਬ 19 ਹਲਕਾ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਦੂਜੀ ਸੂਚੀ ਵਿੱਚ ਕੀਤੇ ਜਾਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ 94 ਵਿਧਾਇਕ ਹਨ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਲੋਕ ਸਰਵੇਖਣ ਦੇ ਆਧਾਰ 'ਤੇ ਕੀਤੀ ਹੈ। ਉਨ੍ਹਾਂ ਅਨੁਸਾਰ ਜਿਸ ਉਮੀਦਵਾਰ ਨੂੰ ਸਬੰਧਤ ਹਲਕੇ ਦੇ ਲੋਕਾਂ ਵੱਲੋਂ ਵਧੇਰੇ ਹਮਾਇਤ ਮਿਲੀ ਹੈ, ਉਸ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਐਲਾਨੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਵੇਂ ਚਿਹਰਿਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਹੋਣ ਨਾਲ ਉਨ੍ਹਾਂ ਨੂੰ ਲੋਕਾਂ ਵਿੱਚ ਜਾ ਕੇ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਦਾ ਵਧੇਰੇ ਸਮਾਂ ਮਿਲੇਗਾ। ਉਨ੍ਹਾਂ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਗ਼ਾਵਤ ਦੇ ਡਰ ਕਾਰਨ ਕਾਂਗਰਸ ਅਕਸਰ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਦੇਰੀ ਕਰਦੀ ਹੈ।
Aam Aadmi Party Punjab Politics Punjab Assembly Elections 2027 Bhagwant Mann Arvind Kejriwal Kulatar Singh Sandhwan Sanjeev Arora Manish Sisodia Harpal Singh Cheema Dhuri Kotkapura Punjab Elections Candidate List Punjab News