October 31, 2026
ਮੋਗਾ ’ਚ ਤਿਉਹਾਰਾਂ ਦੌਰਾਨ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ, ਇਨ੍ਹਾਂ ਸਮਿਆਂ ਤੋਂ ਇਲਾਵਾ ਚਲਾਉਣ ’ਤੇ ਪਾਬੰਦੀ
Prabhsimran Singh / Moga
ਹੁਕਮਾਂ ਅਨੁਸਾਰ ਨਿਰਧਾਰਤ ਮਿਤੀਆਂ ਅਤੇ ਸਮਿਆਂ ਦੌਰਾਨ ਸਿਰਫ਼ ਗਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਅਤੇ ਗਰੀਨ ਪਟਾਕਿਆਂ ਤੋਂ ਇਲਾਵਾ ਹੋਰ ਕਿਸਮ ਦੇ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਜਾਰੀ ਹੁਕਮਾਂ ਮੁਤਾਬਕ ਦੀਵਾਲੀ ਦੀ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸੇ ਤਰ੍ਹਾਂ ਕ੍ਰਿਸਮਸ ਮੌਕੇ 25 ਦਸੰਬਰ ਦੀ ਰਾਤ 11:55 ਵਜੇ ਤੋਂ 26 ਦਸੰਬਰ 2026 ਦੀ ਸਵੇਰ 12:30 ਵਜੇ ਤੱਕ ਅਤੇ ਨਵੇਂ ਸਾਲ ਦੇ ਸਵਾਗਤ ਲਈ 31 ਦਸੰਬਰ ਦੀ ਰਾਤ 11:55 ਵਜੇ ਤੋਂ 1 ਜਨਵਰੀ 2027 ਦੀ ਸਵੇਰ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਨੂੰ ਸ਼ਾਂਤੀਪੂਰਨ ਅਤੇ ਵਾਤਾਵਰਣ-ਅਨੁਕੂਲ ਢੰਗ ਨਾਲ ਮਨਾਉਣ ਅਤੇ ਪਟਾਕੇ ਚਲਾਉਂਦੇ ਸਮੇਂ ਨਿਰਧਾਰਤ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਦਾ ਮੁੱਖ ਉਦੇਸ਼ ਤਿਉਹਾਰਾਂ ਦੌਰਾਨ ਵਾਤਾਵਰਣ ਪ੍ਰਦੂਸ਼ਣ ਘਟਾਉਣਾ ਅਤੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਯਕੀਨੀ ਬਣਾਉਣਾ ਹੈ।
Moga News Punjab Government Green Crackers Diwali 2026 Gurpurab Christmas 2026 New Year 2027 Deputy Commissioner Moga Firecracker Guidelines Punjab News Environmental Pollution