ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਪੀੜਤ ਪਰਿਵਾਰ ਨੂੰ ਪੁਲੀਸ ਨੇ ਰੋਕਿਆ, ਵਿਧਾਇਕ ਸੰਦੀਪ ਜਾਖੜ ਵੀ ਹਿਰਾਸਤ ’ਚ
November 2, 2026
Abohar-News-Ajay-Murder-Case-San

ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਪੀੜਤ ਪਰਿਵਾਰ ਨੂੰ ਪੁਲੀਸ ਨੇ ਰੋਕਿਆ, ਵਿਧਾਇਕ ਸੰਦੀਪ ਜਾਖੜ ਵੀ ਹਿਰਾਸਤ ’ਚ

Prabhsimran Singh / Punjab

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਬੋਹਰ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਵਿਧਾਇਕ ਸੰਦੀਪ ਜਾਖੜ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਦੇ ਸਾਹਮਣੇ ਲਿਜਾਣਾ ਚਾਹੁੰਦੇ ਸਨ, ਤਾਂ ਜੋ ਪਰਿਵਾਰ ਆਪਣੇ ਪੁੱਤਰ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਗੁਹਾਰ ਸਿੱਧੇ ਮੁੱਖ ਮੰਤਰੀ ਕੋਲ ਲਗਾ ਸਕੇ। ਹਾਲਾਂਕਿ ਪੁਲੀਸ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧਾਂ ਅਤੇ ਸਰਕਾਰੀ ਪ੍ਰੋਟੋਕੋਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਪੁਲੀਸ ਦੀ ਇਸ ਕਾਰਵਾਈ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਵਿਧਾਇਕ ਸੰਦੀਪ ਜਾਖੜ ਨੇ ਸਰਕਾਰ ਦੇ ਰਵੱਈਏ ਨੂੰ ਤਾਨਾਸ਼ਾਹੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਮਹਿਲਾਵਾਂ ਦੇ ਸਨਮਾਨ ਅਤੇ ਆਮ ਲੋਕਾਂ ਦੀ ਭਲਾਈ ਲਈ ਵੱਡੇ-ਵੱਡੇ ਐਲਾਨ ਕਰ ਰਹੀ ਹੈ, ਜਦਕਿ ਦੂਜੇ ਪਾਸੇ ਆਪਣੇ ਪੁੱਤਰ ਨੂੰ ਗੁਆ ਚੁੱਕੇ ਦੁਖੀ ਮਾਪਿਆਂ ਨੂੰ ਮੁੱਖ ਮੰਤਰੀ ਅੱਗੇ ਆਪਣੀ ਫ਼ਰਿਆਦ ਰੱਖਣ ਦਾ ਮੌਕਾ ਵੀ ਨਹੀਂ ਦਿੱਤਾ ਜਾ ਰਿਹਾ। ਵਿਧਾਇਕ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਅਤੇ ਜਨਤਕ ਨੁਮਾਇੰਦੇ ਨੂੰ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਹੈ। ਪੀੜਤ ਪਰਿਵਾਰ ਸਿਰਫ਼ ਆਪਣੇ ਪੁੱਤਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੀ ਗੱਲ ਸੁਣੀ ਜਾਵੇ, ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

Abohar News Ajay Murder Case Sandeep Jakhar Bhagwant Mann Punjab Politics Punjab Police Victim Family Justice For Ajay Abohar Protest Punjab Government


Recommended Posts